ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਦੇਵੇਗੀ ਲੋਨ

ਪੰਜਾਬ ਦੇ ਕਿਸਾਨਾਂ ਲਈ ਅਹਿਮ ਖ਼ਬਰ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਪਰਾਲੀ ਪ੍ਰਬੰਧਨ ਨੂੰ ਲੈ ਕੇ ਵੱਡੀ ਪਹਿਲ ਸ਼ੁਰੂ ਕੀਤੀ ਹੈ।;

Update: 2024-10-07 00:38 GMT

ਚੰਡੀਗੜ੍ਹ- ਪੰਜਾਬ ਦੇ ਕਿਸਾਨਾਂ ਲਈ ਅਹਿਮ ਖ਼ਬਰ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਪਰਾਲੀ ਪ੍ਰਬੰਧਨ ਨੂੰ ਲੈ ਕੇ ਵੱਡੀ ਪਹਿਲ ਸ਼ੁਰੂ ਕੀਤੀ ਹੈ। ਹੁਣ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਸੂਬਾ ਸਰਕਾਰੀ ਸਹਿਕਾਰੀ ਬੈਂਕ 80 ਫ਼ੀਸਦੀ 'ਤੇ ਲੋਨ ਦੇਣਗੇ। ਕਿਸਾਨ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਸਕਗੇ। 

ਟਵਿੱਟਰ 'ਤੇ ਪੋਸਟ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਰਾਲੀ ਸਾੜਨ ਕਾਰਨ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਡੀ ਸਰਕਾਰ ਵਚਨਬੱਧ ਹੈ…ਪਰਾਲੀ ਦੇ ਨਿਬੇੜੇ ਲਈ ਕਿਸਾਨਾਂ ਨੂੰ 50 ਤੋਂ 80 ਫ਼ੀਸਦੀ ਤੱਕ ਸਬਸਿਡੀ 'ਤੇ ਮਸ਼ੀਨਰੀ ਦੇਣ ਲਈ ਸਹਿਕਾਰੀ ਬੈਂਕਾਂ ਵੱਲੋਂ ਪੰਜਾਬ ਭਰ ਵਿੱਚ 'ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ' ਸ਼ੁਰੂ ਕੀਤੀ ਗਈ ਹੈ…ਸਾਰੇ ਕਿਸਾਨ ਵੀਰਾਂ ਨੂੰ ਬੇਨਤੀ ਹੈ ਕਿ ਇਸ ਲਾਹੇਵੰਦ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ...। 

Similar News