ਟਾਟਾ ਸਮੂਹ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਦਾ ਦੇਹਾਂਤ

ਬਜ਼ੁਰਗ ਸਨਅਤਕਾਰ ਤੇ ਟਾਟਾ ਸਮੂਹ ਦੇ ਸਾਬਕਾ ਚੇਅਰਮੈਨ ਰਤਨ ਟਾਟਾ(86) ਦਾ ਬੁੱਧਵਾਰ ਦੇਰ ਰਾਤ ਮੁੰਬਈ ਦੇ ਹਸਪਤਾਲ ’ਚ ਦੇਹਾਂਤ ਹੋ ਗਿਆ;

Update: 2024-10-10 00:11 GMT

ਮੁੰਬਈ-ਬਜ਼ੁਰਗ ਸਨਅਤਕਾਰ ਤੇ ਟਾਟਾ ਸਮੂਹ ਦੇ ਸਾਬਕਾ ਚੇਅਰਮੈਨ ਰਤਨ ਟਾਟਾ(86) ਦਾ ਬੁੱਧਵਾਰ ਦੇਰ ਰਾਤ ਮੁੰਬਈ ਦੇ ਹਸਪਤਾਲ ’ਚ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਦਾਖ਼ਲ ਸਨ। ਟਾਟਾ ਸੰਨਜ਼ ਦੇ ਚੇਅਰਮੈਨ ਐੱਨ.ਚੰਦਰਸ਼ੇਖਰਨ ਨੇ ਇਕ ਬਿਆਨ ਵਿਚ ਟਾਟਾ ਦੇ ਅਕਾਲ ਚਲਾਣੇ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਨੂੰ ਆਪਣਾ ‘ਦੋਸਤ, ਮੈਂਟਰ ਤੇ ਗਾਈਡ’ ਦੱਸਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਆਗੂ ਰਾਹੁਲ ਗਾਂਧੀ ਤੇ ਸਨਅਤਕਾਰ ਗੌਤਮ ਅਡਾਨੀ ਸਣੇ ਹੋਰਨਾਂ ਨੇ ਟਾਟਾ ਦੇ ਦੇਹਾਂਤ ’ਤੇ ਦੁੱਖ ਜਤਾਇਆ ਹੈ।

Similar News