ਪੰਚਾਇਤੀ ਚੋਣਾਂ ਵਿਚ ਹੇਰਾਫੇਰੀਆਂ ਵਿਰੁਧ ਕਾਂਗਰਸ ਅਤੇ ਅਕਾਲੀ ਦਲ ਦਾ ਧਰਨਾ
Protest of Congress and Akali Dal against manipulations in panchayat elections
ਗਿੱਦੜਬਾਹਾ : 15 ਅਕਤੂਬਰ ਨੂੰ ਪੰਜਾਬ ਵਿਚ ਪੰਚਾਇਤੀ ਚੋਣਾਂ ਹੋਣੀਆਂ ਹਨ। ਇਕ ਪਾਸੇ ਹਾਈ ਕੋਰਟ ਨੇ ਸ਼ਕੰਜਾ ਕੱਸਿਆ ਹੋਇਆ ਹੈ ਅਤੇ ਦੂਜੇ ਪਾਸੇ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੇ ਵੀ ਦੋਸ਼ ਲਾਉਣੇ ਸ਼ੁਰੂ ਕੀਤੇ ਹਨ। ਇਸੀ ਲੜੀ ਵਿਚ ਗਿੱਦੜਬਾਹਾ ਵਿਖੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਐਸ.ਡੀ.ਐਮ ਦਫ਼ਤਰ ਦੇ ਬਾਹਰ ਪ੍ਰਸਾਸ਼ਨ ਵਿਰੁੱਧ ਜ਼ੋਰਦਾਰ ਰੋਸ ਵਿਖਾਵਾ ਕੀਤਾ ਜਾ ਰਿਹਾ ਹੈ।ਪੰਚਾਇਤੀ ਚੋਣਾਂ ਵਿੱਚ ਧੱਕੇਸ਼ਾਹੀਆਂ ਖ਼ਿਲਾਫ਼ ਰੋਸ ਪ੍ਰਗਟਾਉਣ ਲਈ ਇਹ ਧਰਨਾ ਦਿੱਤਾ ਜਾ ਰਿਹਾ ਹੈ। ਚੋਣ ਕਮਿਸ਼ਨ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੀਆਂ ਸ਼ਿਕਾਇਤਾਂ ਦਾ ਜਵਾਬ ਦਿੱਤਾ। ਗਿੱਦੜਬਾਹਾ ਦੇ ਐਸ.ਡੀ.ਐਮ ਅਤੇ ਆਰ.ਓ ਨੂੰ ਸੰਮਨ ਜਾਰੀ ਕੀਤੇ ਗਏ ਅਤੇ ਨੁਮਾਇੰਦਾ ਭੇਜਿਆ ਗਿਆ ਕਿ ਪੰਚਾਇਤੀ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਚੋਣ ਪ੍ਰਕਿਰਿਆ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।
ਇਸੀ ਤਰ੍ਹਾਂ ਅਕਾਲੀ ਦਲ ਨੇ ਰਾਜ ਕਰਦੀ ਸਿਆਸੀ ਧਿਰ ਉਤੇ ਦੋਸ਼ ਲਾਏ ਹਨ ਕਿ ਪੰਚਾਇਤੀ ਚੋਣਾਂ ਵਿਚ ਗੜਬੜੀ ਕੀਤੀ ਗਈ ਹੈ। ਅਕਾਲੀ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋਣ ਤੇ ਧਰਨਾ ਵੀ ਲਾਇਆ ਜਾ ਰਿਹਾ ਹੈ।ਦਰਅਸਲ ਪੰਚਾਇਤੀ ਚੋਣਾਂ ਲਈ ਦਾਖ਼ਲ ਨਾਮਜ਼ਦਗੀਆਂ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਗਾਇਆ ਗਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ ਲਾ ਕੇ ਅਤੇ ਰੋਡ ਜਾਮ ਕੀਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਲੱਗੇ ਪੁਲਿਸ ਵੱਲੋਂ ਬੈਰੀਕੇਡਿੰਗ ਲਾਏ ਗਏ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਮਦੀ ਪਾਰਟੀ ਦੇ ਖਿਲਾਫ ਵੀ ਜੰਮ ਕੇ ਨਾਅਰੇਬੀਜ਼ੀ ਕੀਤੀ ਗਈ।