ਪੰਜਾਬ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ

Update: 2024-10-15 02:13 GMT

13937 ਪੰਚਾਇਤਾਂ ਦੇ 1.33 ਕਰੋੜ ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ

ਈਵੀਐਮ ਦੀ ਵਰਤੋਂ ਨਹੀਂ ਕੀਤੀ ਗਈ

ਚੰਡੀਗੜ੍ਹ : ਪੰਜਾਬ ਵਿੱਚ ਗ੍ਰਾਮੀਣ ਸਰਕਾਰ ਯਾਨੀ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੌਰਾਨ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਰਾਜ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾਣਗੀਆਂ।

ਈਵੀਐਮ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਬੈਲਟ ਪੇਪਰ 'ਤੇ NOTA ਦਾ ਵਿਕਲਪ ਹੋਵੇਗਾ। ਚੋਣ ਡਿਊਟੀ ਲਈ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਲਈ ਪੁਲੀਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ।

ਪੰਚਾਇਤੀ ਚੋਣਾਂ ਦੀ ਸਮੁੱਚੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਚੋਣ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਹੁਣ ਉਨ੍ਹਾਂ ਨੂੰ ਜ਼ਿਲ੍ਹਿਆਂ ਵਿੱਚ ਆਪਣੇ ਪੱਧਰ ’ਤੇ ਪ੍ਰਬੰਧ ਕਰਨੇ ਪੈਣਗੇ। ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਵੀ ਕੀਤੀ ਜਾਵੇਗੀ।

Tags:    

Similar News