ਜਾਪਾਨੀ ਏਜੰਸੀ ਦੀ ਮਦਦ ਨਾਲ ਪੰਜਾਬ 'ਚ ਵਧੇਗਾ ਜੰਗਲ

Update: 2024-11-06 01:19 GMT

ਸਾਲ 2030 ਤੱਕ ਪੰਜਾਬ ਵਿੱਚ ਜੰਗਲਾਤ ਖੇਤਰ ਵਿੱਚ 7.5% ਦਾ ਵਾਧਾ ਕੀਤਾ ਜਾਵੇਗਾ। ਇਸ ਟੀਚੇ ਨੂੰ ਹਾਸਲ ਕਰਨ ਲਈ ਜਾਪਾਨ ਅੰਤਰਰਾਸ਼ਟਰੀ ਸਹਿਯੋਗ ਏਜੰਸੀ ਦੀ ਮਦਦ ਲਈ ਜਾਵੇਗੀ। ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਪ੍ਰਵਾਨਗੀ ਤੋਂ ਬਾਅਦ ਭਾਰਤ ਸਰਕਾਰ ਦਾ ਵਾਤਾਵਰਣ ਮੰਤਰਾਲਾ ਉਪਰੋਕਤ ਜਪਾਨੀ ਏਜੰਸੀ ਅਤੇ ਪੰਜਾਬ ਦੇ ਜੰਗਲਾਤ ਵਿਭਾਗ ਨਾਲ ਸਾਂਝੇ ਤੌਰ 'ਤੇ ਇੱਕ ਵਿਸਥਾਰਤ ਪ੍ਰੋਜੈਕਟ ਰਿਪੋਰਟ ਤਿਆਰ ਕਰੇਗਾ। ਇਹ ਪ੍ਰੋਜੈਕਟ ਵਿੱਤੀ ਸਾਲ 2025-26 ਤੋਂ ਪੰਜ ਸਾਲਾਂ ਦੀ ਮਿਆਦ ਲਈ ਲਾਗੂ ਕੀਤਾ ਜਾਵੇਗਾ।

Similar News