ਜਥੇਦਾਰ ਸ੍ਰੀ ਅਕਾਲ ਤਖਤ ਨੇ ਸੱਦੀ ਐਮਰਜੈਂਸੀ ਬੈਠਕ
ਸ੍ਰੀ ਅੰਮ੍ਰਿਤਸਰ ਸਾਹਿਬ : ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਐਮਰਜੈਂਸੀ ਮੀਟਿੰਗ ਬੁਲਾਈ ਹੈ।
ਇਸ ਮੀਟਿੰਗ ਵਿੱਚ ਸਿੰਘ ਸਾਹਿਬਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਦੱਸ ਦਈਏ ਕਿ ਇਹ ਮੀਟਿੰਗ ਸਿੱਖ ਪੰਥ ਦੇ ਮਸਲਿਆਂ ਸਬੰਧੀ ਕੀਤੀ ਜਾਵੇਗੀ। ਇਹ ਮੀਟਿੰਗ ਅੱਜ ਬੁੱਧਵਾਰ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ।