ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਰਾਜ ਆਫ਼ਤ ਪ੍ਰਤੀਕਿਰਿਆ ਫੰਡ (SDRF) ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।
ਮੁੱਖ ਮੰਤਰੀ ਮਾਨ ਨੇ ਇਹ ਜਾਣਕਾਰੀ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਦਿੱਤੀ। ਇਸ ਮੁਲਾਕਾਤ ਦੌਰਾਨ ਉਹ ਸੂਬੇ ਨੂੰ ਹੜ੍ਹਾਂ ਦੇ ਨੁਕਸਾਨ ਤੋਂ ਉਭਰਨ ਲਈ ਵਧੇਰੇ ਕੇਂਦਰੀ ਮਦਦ ਦੀ ਮੰਗ ਕਰਨਗੇ।