ਕਾਂਗਰਸ ਨੇ ਨਵਜੋਤ ਕੌਰ ਨੂੰ ਹੁਣ ਪਾਰਟੀ ਵਿੱਚੋਂ ਕੱਢਿਆ; ਪਹਿਲਾਂ ਮੁਅੱਤਲ ਕੀਤਾ ਸੀ

By :  Gill
Update: 2026-02-06 08:18 GMT


ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਭੁਪੇਸ਼ ਬਘੇਲ ਨੇ ਇਹ ਐਲਾਨ ਕੀਤਾ। ਹਾਲਾਂਕਿ, ਨਵਜੋਤ ਕੌਰ ਸਿੱਧੂ ਨੇ ਹਾਲ ਹੀ ਵਿੱਚ ਪਾਰਟੀ ਛੱਡਣ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ ਸੀ।

ਭੁਪੇਸ਼ ਬਘੇਲ ਅੱਜ ਅੰਮ੍ਰਿਤਸਰ ਸਥਿਤ ਡਾ. ਰਾਜਕੁਮਾਰ ਵੇਰਕਾ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਈ ਮੁੱਖ ਮੁੱਦਿਆਂ 'ਤੇ ਪੰਜਾਬ ਅਤੇ ਕੇਂਦਰ ਸਰਕਾਰਾਂ 'ਤੇ ਹਮਲਾ ਬੋਲਿਆ। ਭੁਪੇਸ਼ ਬਘੇਲ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਨਵਜੋਤ ਕੌਰ ਸਿੱਧੂ ਨੂੰ ਪਹਿਲਾਂ ਪਾਰਟੀ ਤੋਂ ਮੁਅੱਤਲ ਕੀਤਾ ਗਿਆ ਸੀ, ਪਰ ਹੁਣ ਉਨ੍ਹਾਂ ਨੂੰ ਕੱਢ ਦਿੱਤਾ ਗਿਆ ਹੈ।

Similar News