ਦਿੱਲੀ ਦੇ ਵਸੰਤ ਕੁੰਜ ਇਲਾਕੇ 'ਚ ਧਮਾਕਾ, 1 ਦੀ ਮੌਤ

Update: 2024-10-23 05:06 GMT

ਰਾਜਧਾਨੀ ਦਿੱਲੀ ਅੱਜ ਫਿਰ ਧਮਾਕੇ ਨਾਲ ਹਿੱਲ ਗਈ। ਵਸੰਤ ਕੁੰਜ ਇਲਾਕੇ 'ਚ ਇਕ ਘਰ 'ਚ ਅਚਾਨਕ ਧਮਾਕਾ ਹੋ ਗਿਆ ਅਤੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਇਕ ਵਿਅਕਤੀ ਦੀ ਝੁਲਸਣ ਅਤੇ ਦਮ ਘੁੱਟਣ ਨਾਲ ਮੌਤ ਹੋ ਗਈ। ਤਿੰਨ ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ ਅਤੇ ਉਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ 'ਚ ਏਮਜ਼ ਟਰਾਮਾ ਸੈਂਟਰ ਅਤੇ ਸਫਦਰਜੰਗ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਨੇ ਮੁੱਢਲੀ ਜਾਂਚ ਵਿੱਚ ਹੀ ਇੱਕ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। ਇਕ ਵਿਅਕਤੀ 90 ਫੀਸਦੀ ਸੜ ਜਾਣ ਕਾਰਨ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਿਹਾ ਹੈ। ਦੋ ਲੋਕ ਬੇਹੋਸ਼ੀ ਦੀ ਹਾਲਤ 'ਚ ਮਿਲੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਮਕਾਨ ਨੰਬਰ 88/9 ਸ਼ਨੀ ਬਾਜ਼ਾਰ ਰੋਡ, ਕਿਸ਼ਨ ਗੜ੍ਹ, ਵਸੰਤ ਕੁੰਜ ਦਿੱਲੀ ਵਿੱਚ ਹੋਇਆ। ਅਚਾਨਕ ਹੋਏ ਧਮਾਕੇ ਕਾਰਨ ਚੌਥੀ ਮੰਜ਼ਿਲ 'ਤੇ ਇਕ ਕਮਰੇ 'ਚ ਅੱਗ ਲੱਗ ਗਈ। ਕੁਝ ਦੇਰ 'ਚ ਹੀ ਅੱਗ ਨੇ ਪੂਰੇ ਘਰ ਨੂੰ ਆਪਣੀ ਲਪੇਟ 'ਚ ਲੈ ਲਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਬੜੀ ਮਿਹਨਤ ਨਾਲ ਅੱਗ ਬੁਝਾਈ ਅਤੇ ਅੰਦਰ ਦਾਖ਼ਲ ਹੋ ਗਏ। ਸੰਨੀ (20), ਅਨੀਤਾ (40), ਆਕਾਸ਼ ਮੰਡਲ (35), ਲਕਸ਼ਮੀ ਮੰਡਲ (45) ਘਰ ਦੇ ਅੰਦਰ ਸੜੇ ਅਤੇ ਬੇਹੋਸ਼ ਪਾਏ ਗਏ, ਜਿਨ੍ਹਾਂ ਨੂੰ ਤੁਰੰਤ ਏਮਜ਼ ਹਸਪਤਾਲ ਲਿਜਾਇਆ ਗਿਆ।

Similar News