ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਫਿਰ 20 ਦਿਨਾਂ ਦੀ ਪੈਰੋਲ ਮੰਗੀ
ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਜਬਰ-ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੇ 20 ਦਿਨਾਂ ਦੀ ਪੈਰੋਲ ਦੀ ਅਪੀਲ ਕੀਤੀ ਹੈ;
By : DarshanSingh
Update: 2024-09-30 00:13 GMT
ਚੰਡੀਗੜ੍ਹ- ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਜਬਰ-ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੇ 20 ਦਿਨਾਂ ਦੀ ਪੈਰੋਲ ਦੀ ਅਪੀਲ ਕੀਤੀ ਹੈ। ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਅਪੀਲ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਕੀਤੀ ਗਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਕਰ ਕੇ ਡੇਰਾ ਮੁਖੀ ਦੀ ਪੈਰੋਲ ਅਪੀਲ ਚੋਣ ਦਫ਼ਤਰ ਨੂੰ ਭੇਜ ਦਿੱਤੀ ਗਈ ਹੈ, ਜਿਸ ਨੇ ਜੇਲ੍ਹ ਵਿਭਾਗ ਨੂੰ ਅਪੀਲ ਪਿਛਲੇ ਅਜਿਹੇ ‘ਅਚਨਚੇਤ ਤੇ ਜ਼ਰੂਰੀ’ ਕਾਰਨ ਦੱਸਣ ਨੂੰ ਕਿਹਾ ਹੈ ਜੋ ਚੋਣਾਂ ਦੌਰਾਨ ਦੋਸ਼ੀ ਨੂੰ ਪੈਰੋਲ ’ਤੇ ਰਿਹਾਅ ਕਰਨ ਨੂੰ ਉਚਿਤ ਠਹਿਰਾਉਂਦੇ ਹੋਣ। ਡੇਰਾ ਮੁਖੀ ਨੇ ਇਜਾਜ਼ਤ ਮਿਲਣ ਦੀ ਸੂਰਤ ਵਿੱਚ ਪੈਰੋਲ ਦੇ ਸਮੇਂ ਦੌਰਾਨ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਰਹਿਣ ਦੀ ਗੱਲ ਕਹੀ ਹੈ।