ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (28 ਦਸੰਬਰ 2024)
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (28 ਦਸੰਬਰ 2024)
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋv ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ॥੧॥ (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ॥੨॥ ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ। ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ ॥੩॥ ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ, ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ ॥੪॥੧੨॥੨੩॥
सोरठि महला ५ ॥ गुण गावहु पूरन अबिनासी काम क्रोध बिखु जारे ॥ महा बिखमु अगनि को सागरु साधू संगि उधारे ॥१॥ पूरै गुरि मेटिओ भरमु अंधेरा ॥ भजु प्रेम भगति प्रभु नेरा ॥ रहाउ ॥ हरि हरि नामु निधान रसु पीआ मन तन रहे अघाई ॥ जत कत पूरि रहिओ परमेसरु कत आवै कत जाई ॥२॥ जप तप संजम गिआन तत बेता जिसु मनि वसै गोपाला ॥ नामु रतनु जिनि गुरमुखि पाइआ ता की पूरन घाला ॥३॥ कलि कलेस मिटे दुख सगले काटी जम की फासा ॥ कहु नानक प्रभि किरपा धारी मन तन भए बिगासा ॥४॥१२॥२३॥
अर्थ: (हे भाई! पूरे गुरु की सरन आ कर) सरब व्यापक नाश रहित प्रभू के गुण गाया कर। (जो मनुष्य यह उदम करता है गुरु उस* *के अंदर से आतमिक मौत लाने वाले) काम क्रोध (आदि का) जहर जला देता है। (यह जगत विकारों की) आग का समुंदर (है, इस में से पार निकलना) बहुत कठिन है (सिफत-सलाह के गीत गाने वाले मनुष्य को गुरु) साध संगत में (रख के, इस सागर से) पार निकल देता है ॥१॥ (हे भाई! पूरे गुरु की सरन पड़। जो मनुष्य पूरे गुरु की सरन पड़ा) पूरे गुरु ने (उस का) भ्रम मिटा दिया, (उस का माया के मोह का) अन्धकार दूर कर दिया। (हे भाई! तूँ भी गुरु की सरन आ के) प्रेम-भरी भक्ति से प्रभू का भजन कर, (तुझे) प्रभू अंग-संग (दिखाई पड़ेगा) ॥ रहाउ ॥ हे भाई! परमात्मा का नाम (सारे रसों का खज़ाना है, जो मनुष्य गुरु की सरन आ के इस) खजाने का रस पीता है, उस का मन उस का तन (माया के रसों से) भर जाता है। उस को हर जगह परमात्मा व्यापक दिख जाता है। वह मनुष्य फिर न पैदा होता है न ही मरता है ॥२॥ हे भाई! (गुरू के द्वारा) जिस मनुष्य के मन में सिृष्टी का पालन-हार आ वसता है, वह मनुष्य असली जप तप संजम का भेद समझने वाला हो जाता है वह मनुष्य आतमिक जीवन की सूझ का ज्ञानवान हो जाता है। जिस मनुष्य ने गुरू की सरन पड़ कर नाम रतन ढूंढ लिया, उस की (आतमिक जीवन वाली) मेहनत कामयाब हो गई ॥३॥ उस मनुष्य की जमों वाली फांसी कट गई (उस के गलों माया के मोह की फांसी कट गई जो आतमिक मौत लिया के जमों का वस पाती है, उस के सारे दुःख क्लेश कष्ट दूर हो गए, नानक जी कहते हैं – जिस मनुष्य पर प्रभू ने मेहर की (उस को प्रभू ने गुरू मिला दिया, और) उस का मन उस का तन आतमिक आनंद से प्रसन्न हो गया ॥४॥१२॥२३॥