Breaking : ਇੱਕੋ ਦਿਨ 3 ਤਖ਼ਤਾਂ ਨੂੰ ਮਿਲੇ ਨਵੇਂ ਜੱਥੇਦਾਰ
ਬੈਠਕ ਵਿੱਚ ਖਬਰ ਆਈ ਹੈ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਰਘਬੀਰ ਸਿੰਘ ਨੂੰ ਹਟਾ ਦਿੱਤਾ ਗਿਆ ਹੈ।
By : Gill
Update: 2025-03-07 09:30 GMT
ਅੰਮ੍ਰਿਤਸਰ :
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਬੈਠਕ ਸੱਦੀ ਗਈ ਸੀ।
ਇਸ ਬੈਠਕ ਵਿੱਚ ਐਸਜੀਪੀਸੀ ਦੇ ਜਥੇਦਾਰ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਉੱਤੇ ਵਿਚਾਰ ਚਰਚਾ ਕੀਤੀ ਜਾ ਰਹੀ ਸੀ।
ਬੈਠਕ ਵਿੱਚ ਖਬਰ ਆਈ ਹੈ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਰਘਬੀਰ ਸਿੰਘ ਨੂੰ ਹਟਾ ਦਿੱਤਾ ਗਿਆ ਹੈ।
ਰਘਬੀਰ ਸਿੰਘ ਦੀ ਥਾਂ ਉੱਤੇ ਗਿਆਨੀ ਕੁਲਦੀਪ ਸਿੰਘ ਗੜਗਜ ਨੂੰ ਸ੍ਰੀ ਅਕਾਲ ਤਖਤ ਦਾ ਨਵਾਂ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ।
ਇਸ ਨਾਲ ਨਾਲ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਨੂੰ ਵੀ ਹਟਾ ਕੇ ਉਹਨਾਂ ਦੀ ਥਾਂ ਉੱਤੇ ਬਾਬਾ ਟੇਕ ਸਿੰਘ ਧਨੋਲਾ ਨੂੰ ਦਮਦਮਾ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ।
ਗਿਆਨੀ ਕੁਲਦੀਪ ਸਿੰਘ ਗੜਗਜ ਨੂੰ ਕੇਸਗੜ ਸਾਹਿਬ ਦਾ ਜਥੇਦਾਰ ਵੀ ਨਿਯੁਕਤ ਕੀਤਾ ਗਿਆ ਹੈ।
ਗੜਗਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾਵਾਂ ਨਿਭਾਉਣਗੇ।