ਅੰਮ੍ਰਿਤਸਰ 'ਚ ਹਰਿਆਣਾ ਰੋਡਵੇਜ਼ ਦੀਆਂ ਬੱਸਾਂ 'ਤੇ ਹਮ-ਲਾ, 4 ਵਾਹਨਾਂ ਨੂੰ ਨੁਕ-ਸਾਨ
ਅੰਮ੍ਰਿਤਸਰ | ਅੱਜ ਅੰਮ੍ਰਿਤਸਰ ਬੱਸ ਅੱਡੇ 'ਤੇ ਹਰਿਆਣਾ ਰੋਡਵੇਜ਼ ਦੀਆਂ ਬੱਸਾਂ 'ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪਥਰਾਵ ਕੀਤਾ ਗਿਆ, ਜਿਸ ਕਾਰਨ 4 ਬੱਸਾਂ ਨੂੰ ਗੰਭੀਰ ਨੁਕਸਾਨ ਪਹੁੰਚਿਆ।
ਕੀ ਹੋਇਆ?
ਸ਼ਰਾਰਤੀ ਅਨਸਰਾਂ ਨੇ ਬੱਸਾਂ ਦੇ शीਸ਼ੇ ਤੋੜ ਦਿੱਤੇ ਅਤੇ ਕੁਝ ਵਾਹਨਾਂ ਦੇ ਬਾਹਰੀ ਹਿੱਸੇ ਨੂੰ ਨੁਕਸਾਨ ਪਹੁੰਚਾਇਆ। ਹਮਲੇ ਦੇ ਕਾਰਨ ਯਾਤਰੀਆਂ ਵਿਚ ਦਹਿਸ਼ਤ ਫੈਲ ਗਈ।
ਪੁਲਿਸ ਦੀ ਕਾਰਵਾਈ
ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ, ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਹੇ।
ਕਿਸ ਕਾਰਨ ਹੋਇਆ ਹਮਲਾ?
ਹਮਲੇ ਦੇ ਪਿੱਛੇ ਕਿਹੜੀ ਗੱਲ ਕਾਰਨ ਬਣੀ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ। ਪੁਲਿਸ ਨੇ CCTV ਫੁਟੇਜ ਖੰਗਾਲਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਅੰਦਾਜਾ ਲਾਇਆ ਜਾ ਰਿਹਾ ਹੈ ਕਿ ਇਹ ਹਮਲਾ ਪਿਛਲੇ ਦਿਨੀ ਹਿਮਾਚਲ ਪ੍ਰਦੇਸ਼ ਵਿਚ ਸਿੱਖਾਂ ਦੇ ਵਾਹਨਾਂ ਤੋ ਖ਼ਾਲਿਸਤਾਨੀ ਝੰਡੇ ਅਤੇ ਸੰਤ ਜਰਨੈਲ ਭਿੰਡਰਾਂਵਾਲੇ ਦੇ ਪੋਸਟਰ ਪਾੜਨ ਤੋ ਸ਼ੁਰੂ ਹੋਇਆ ਸੀ।