ਸੁਖਬੀਰ ਸਿੰਘ ਬਾਦਲ ਅਚਾਨਕ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ, ਦਿੱਤਾ ਸਪਸ਼ਟੀਕਰਨ

Update: 2024-08-31 10:02 GMT

ਅੰਮ੍ਰਿਤਸਰ : ਬੀਤੇ ਦਿਨੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਪੇਸ਼ ਹੋ ਕੇ ਸੁਖਬੀਰ ਬਾਦਲ ਜਵਾਬ ਦੇਣ। ਇਸੇ ਮਾਮਲੇ ਵਿਚ ਅੱਜ ਅਚਾਨਕ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਹੁਣ ਸੁਖਬੀਰ ਬਾਦਲ ਆਪਣਾ ਪੱਖ ਪੇਸ਼ ਕਰਨਗੇ। ਇਸ ਵਕਤ ਉਨ੍ਹਾਂ ਨਾਲ ਕੁੱਝ ਸਾਬਕਾ ਅਕਾਲੀ ਮੰਤਰੀ ਵੀ ਹਾਜ਼ਰ ਸਨ। ਇਹ ਵੀ ਪਤਾ ਲੱਗਾ ਹੈ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਉਤੇ ਪਹੁੰਚੇ ਹਨ। ਅੰਦਾਜਾ ਲਾਇਆ ਜਾ ਰਿਹਾ ਹੈ ਕਿ ਬੀਤੇ ਦਿਨ ਪੰਜ ਜੱਥੇਦਾਰਾਂ ਨੇ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ਦੇ ਨਾਲ ਹੀ ਕਿਹਾ ਸੀ ਕਿ ਸੁਖਬੀਰ ਬਾਦਲ ਪੇਸ਼ ਹੋ ਕੇ ਮੁਆਫ਼ੀ ਮੰਗਣ। ਹੁਣ ਇਸੀ ਕਰ ਕੇ ਸੁਖਬੀਰ ਸਿੰਘ ਬਾਦਲ ਅੱਜ ਪੇਸ਼ ਹੋਏ ਹਨ। ਵੈਸੇ ਜੱਥੇਦਾਰਾਂ ਨੇ ਉਨ੍ਹਾਂ ਨੂੰ 15 ਦਿਨ ਦਾ ਸਮਾਂ ਦਿੱਤਾ ਸੀ।

ਉਨ੍ਹਾਂ ਤੋਂ ਪਹਿਲਾਂ ਸਾਬਕਾ ਅਕਾਲੀ ਮੰਤਰੀ ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਵੀ ਉਨ੍ਹਾਂ ਦੇ ਨਾਲ ਹਨ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਉਹ ਆਪਣਾ ਸਪੱਸ਼ਟੀਕਰਨ ਅਤੇ ਮੁਆਫ਼ੀਨਾਮਾ ਲੈ ਕੇ ਪਹੁੰਚੇ ਹਨ।

ਸਿੱਖ ਬੁੱਧੀਜੀਵੀਆਂ ਦਾ ਕਹਿਣਾ ਹੈ ਕਿ ਹੁਣ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਹੋਰ ਮੀਟਿੰਗ ਬੁਲਾਈ ਜਾਵੇਗੀ। ਜਿਸ ਵਿੱਚ ਪੰਜ ਤਖ਼ਤਾਂ ਦੇ ਜਥੇਦਾਰ ਇੱਕ ਵਾਰ ਫਿਰ ਹਾਜ਼ਰ ਹੋਣਗੇ।

ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਅਤੇ ਬਾਕੀ ਸਾਰਿਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਲਿਖਤੀ ਸਪੱਸ਼ਟੀਕਰਨ ਸੌਂਪਿਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਹਾਜ਼ਰ ਨਹੀਂ ਸਨ, ਇਸ ਲਈ ਸਪੱਸ਼ਟੀਕਰਨ ਸਟਾਫ਼ ਨੂੰ ਸੌਂਪ ਦਿੱਤਾ ਗਿਆ ਹੈ।

ਆਪਣੇ ਸਪੱਸ਼ਟੀਕਰਨ ਦਾ ਮੁੱਖ ਹਿੱਸਾ ਸਾਂਝਾ ਕਰਦਿਆਂ ਉਨ੍ਹਾਂ ਕਿਹਾ- ਦਾਸ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅੱਜ ਮੈਂ ਪੇਸ਼ ਹੋ ਰਿਹਾ ਹਾਂ। ਉਹ 2007 ਤੋਂ 2014 ਤੱਕ ਮੁੱਖ ਮੰਤਰੀ ਦੇ ਸਲਾਹਕਾਰ ਅਤੇ ਫਿਰ ਸਿੱਖਿਆ ਮੰਤਰੀ ਰਹੇ। 24 ਜੁਲਾਈ ਨੂੰ ਜੋ ਪੱਤਰ ਨੰਬਰ 236 ਸੁਖਬੀਰ ਬਾਦਲ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਲੈ ਕੇ ਗਏ ਸਨ, ਉਹ ਵੀ ਉਸ ਦਾ ਸਪੱਸ਼ਟੀਕਰਨ ਹੈ। ਉਹ ਉਸ ਨਾਲ ਸਹਿਮਤ ਹਨ। ਫੈਸਲੇ ਸਾਰਿਆਂ ਦੀ ਸਹਿਮਤੀ ਨਾਲ ਲਏ ਜਾਂਦੇ ਹਨ। ਮੈਂ ਬਿਨਾਂ ਕਿਸੇ ਸਵਾਲ ਅਤੇ ਜਵਾਬ ਦੇ ਆਪਣੀ ਗਲਤੀ ਸਵੀਕਾਰ ਕਰਦਾ ਹਾਂ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਹਰ ਹੁਕਮ ਗੁਰਮਤ ਅਨੁਸਾਰ ਹੋਵੇਗਾ ਅਤੇ ਉਸ ਦੀ ਪਾਲਣਾ ਕੀਤੀ ਜਾਵੇਗੀ।

ਭੂੰਦੜ ਦੇ ਮੁਖੀ ਬਣਨ 'ਤੇ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੈ।

ਡਾ.ਚੀਮਾ ਨੇ ਕਿਹਾ ਕਿ ਪ੍ਰਧਾਨ ਦੇ ਅਸਤੀਫੇ ਦੀ ਪ੍ਰਕਿਰਿਆ ਕਾਫੀ ਲੰਬੀ ਹੈ। ਇਸ ਲਈ ਬਲਵਿੰਦਰ ਸਿੰਘ ਭੂੰਦੜ ਨੂੰ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੇ ਮੁਖੀ ਬਣਾਏ ਜਾਣ 'ਤੇ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੈ, ਉਹ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਉਨ੍ਹਾਂ ਦੇ ਮੁਖੀ ਬਣਾਏ ਜਾਣ 'ਤੇ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ।

ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਅਤੇ ਹੋਰ ਮੰਤਰੀਆਂ ਲਈ ਧਾਰਮਿਕ ਸਜ਼ਾ ਦਾ ਫੈਸਲਾ ਕੀਤਾ ਜਾਵੇਗਾ। ਜੇਕਰ ਸੁਖਬੀਰ ਬਾਦਲ ਅਤੇ ਹੋਰ ਸਾਬਕਾ ਮੰਤਰੀ ਹੁਕਮਾਂ ਅਨੁਸਾਰ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਨਾ ਹੁੰਦੇ ਤਾਂ ਉਨ੍ਹਾਂ ਨੂੰ ਪੰਥ ਵਿਚੋਂ ਛੇਕਣ ਦੀ ਕਾਰਵਾਈ ਸ਼ੁਰੂ ਹੋ ਸਕਦੀ ਸੀ।

Tags:    

Similar News