ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫ਼ਾ
By : Gill
Update: 2024-10-16 12:13 GMT
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫ਼ਾ
ਤਲਵੰਡੀ ਸਾਬੋ : ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਦਾ ਸ਼ੋਸ਼ਲ ਮੀਡੀਆ ਵਿਰਸਾ ਸਿੰਘ ਵਲਟੋਹਾ ਦੀ ਪੁਸ਼ਤ ਪਨਾਹੀ ਕਰ ਰਿਹਾ ਹੈ। ਇਸ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਬਿਆਨ ਦਿੰਦੇ ਹੋਏ ਭਾਵੁਕ ਵੀ ਹੋ ਗਏ। ਉਨ੍ਹਾਂ ਕਿਹਾ ਕਿ ਵਲਟੋਹਾ ਮੇਰੇ ਅਤੇ ਮੇਰੇ ਪਰਿਵਾਰ ਉਤੇ ਨਾਜਾਇਜ਼ ਦੋਸ਼ ਲਾ ਰਿਹਾ ਹੈ। ਇਸ ਮੌਕੇ ਜੱਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੇਰੀ ਜਾਤ ਵੀ ਪਰਖੀ ਗਈ। ਉਨ੍ਹਾਂ ਨੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਵੀ ਸਵਾਲ ਚੁੱਕੇ ਹਨ।
ਜੱਥੇਦਾਰ ਨੇ ਅੱਗੇ ਕਿਹਾ ਕਿ ਵਲਟੋਹਾ ਵਲੋਂ ਮੇਰੇ ਅਤੇ ਮੇਰੇ ਪਰਿਵਾਰ ਉਤੇ ਨਿਜ਼ੀ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਐਸ ਜੀ ਪੀ ਸੀ ਵਾਲੇ ਵੀ ਚੁੱਪ ਬੈਠੇ ਹਨ।ਉਨ੍ਹਾਂ ਕਿਹਾ ਇਨ੍ਹਾਂ ਸਾਰੀਆਂ ਗੱਲਾਂ ਤੋਂ ਮੈਨੂੰ ਬਹੁਤ ਦੁੱਖ ਪੁੱਜਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਵਲੋਂ ਮੇਰੀਆਂ ਧੀਆਂ ਬਾਰੇ ਵੀ ਗਲਤ ਗੱਲਾਂ ਬੋਲੀਆਂ ਜਾ ਰਹੀਆਂ ਹਨ।