Breaking : ਸੁਖਬੀਰ ਸਿੰਘ ਬਾਦਲ ਨੇ ਦਿੱਤਾ ਅਸਤੀਫ਼ਾ

By :  Gill
Update: 2024-11-16 08:55 GMT

 ਸੁਖਬੀਰ ਸਿੰਘ ਬਾਦਲ ਨੇ ਦਿੱਤਾ ਅਸਤੀਫ਼ਾ

ਸੁਖਬੀਰ ਸਿੰਘ ਬਾਦਲ ਨੇ ਛੱਡੀ ਅਕਾਲੀ ਦਲ ਦੀ ਪ੍ਰਧਾਨਗੀ

ਚੰਡੀਗੜ੍ਹ : ਪਿਛਲੇ ਲੰਮੇ ਸਮੇਂ ਅਕਾਲੀ ਦਲ ਦੇ ਪ੍ਰਧਾਨ ਰਹੇ ਸੁਖਬੀਰ ਸਿੰਘ ਬਾਦਲ ਨੇ ਅੱਜ ਆਖ਼ਰਕਾਰ ਅਸਤੀਫ਼ਾ ਦੇ ਦਿੱਤਾ ਹੈ। ਦਰਅਸਲ ਸੁਖਬੀਰ ਬਾਦਲ ਨੂੰ ਚਾਰੇ ਪਾਸਿਉ ਦਬਾਅ ਪਾਇਆ ਜਾ ਰਿਹਾ ਸੀ। ਇਕ ਪਾਸੇ ਅਕਾਲੀ ਦਲ ਤੋ ਵੱਖ ਹੋਏ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰ ਅਤੇ ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਜਾਣਾ ਉਨ੍ਹਾਂ ਦੇ ਅਸਤੀਫ਼ੇ ਦਾ ਕਾਰਨ ਮੰਨਿਆ ਜਾ ਸਕਦਾ ਹੈ। ਦਰਅਸਲ ਸੁਖਬੀਰ ਸਿੰਘ ਬਾਦਲ ਨੇ ਵਰਕਿੰਗ ਕਮੇਟੀ ਨੂੰ ਆਪਣਾ ਅਸਤੀਫ਼ਾ ਸੌਂਪਿਆ ਹੈ।

ਇਸ ਸਬੰਧੀ ਅਕਾਲੀ ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ, ਕੁਝ ਸਮੇ ਬਾਅਦ ਹੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋਣੀ ਹੈ, ਇਸੇ ਲਈ ਸੁਖਬੀਰ ਬਾਦਲ ਨੇ ਵੀ ਅਸਤੀਫ਼ਾ ਦਿੱਤਾ ਹੈ ਅਤੇ ਹੁਣ ਨਵਾਂ ਪ੍ਰਧਾਨ ਚੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਅਸਤੀਫਾ ਇਸ ਲਈ ਦਿੱਤਾ ਹੈ ਤਾਂ ਜੋ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਰਸਤਾ ਸਾਫ਼ ਹੋ ਸਕੇ। ਇਹ ਫੈਸਲਾ ਲੀਡਰਸ਼ਿਪ ਵਿੱਚ ਬਦਲਾਅ ਅਤੇ ਪਾਰਟੀ ਦੀ ਨਵੀਂ ਦਿਸ਼ਾ ਨੂੰ ਯਕੀਨੀ ਬਣਾਉਣ ਲਈ ਦਿੱਤਾ ਗਿਆ ਹੈ।

Tags:    

Similar News