ਸੁੰਦਰ ਸ਼ਾਮ ਅਰੋੜਾ ਨੂੰ ਹਾਈ ਕੋਰਟ ਤੋਂ ਵੱੜੀ ਰਾਹਤ
ਉਨ੍ਹਾਂ ਉਤੇ ਰਿਸ਼ਵਤ ਦੇਣ ਦੇ ਵੱਡੇ ਦੋਸ਼ ਸਨ। ਅੱਜ ਉਨ੍ਹਾਂ ਨੂੰ ਅਦਾਲਤ ਤੋ ਜ਼ਮਾਨਤ ਮਿਲ ਗਈ ਹੈ।;
ਸੁੰਦਰ ਸ਼ਾਮ ਅਰੋੜਾ ਨੂੰ ਹਾਈ ਕੋਰਟ ਤੋਂ ਵੱੜੀ ਰਾਹਤ
ਚੰਡੀਗੜ੍ਹ : ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰ ਸ਼ਾਮ ਸੁੰਦਰ ਅਰੋੜਾ ਪਿਛਲੇ ਕਾਫੀ ਸਮੇ ਤੋ ਜੇਲ ਵਿਚ ਸਨ। ਉਨ੍ਹਾਂ ਉਤੇ ਰਿਸ਼ਵਤ ਦੇਣ ਦੇ ਵੱਡੇ ਦੋਸ਼ ਸਨ। ਅੱਜ ਉਨ੍ਹਾਂ ਨੂੰ ਅਦਾਲਤ ਤੋ ਜ਼ਮਾਨਤ ਮਿਲ ਗਈ ਹੈ। ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਪਲਾਟ ਅਲਾਟਮੈਂਟ ਘੁਟਾਲੇ ਵਿੱਚ ਸੁੰਦਰ ਸ਼ਾਮ ਅਰੋੜਾ ਅਤੇ 10 ਸਰਕਾਰੀ ਅਧਿਕਾਰੀਆਂ ਖਿਲਾਫ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਕੇਸ ਨੂੰ ਰੱਦ ਕਰ ਦਿੱਤਾ ਹੈ। ਇਹ ਕੇਸ ਇੱਕ ਰੀਅਲ ਅਸਟੇਟ ਕੰਪਨੀ ਨੂੰ ਪਲਾਟ ਅਤੇ ਟਾਊਨਸ਼ਿਪ ਸਥਾਪਤ ਕਰਨ ਦੀ ਇਜਾਜ਼ਤ ਦੇਣ ਦੇ ਇਲਜ਼ਾਮਾਂ 'ਤੇ ਦਰਜ ਕੀਤਾ ਗਿਆ ਸੀ। ਅਰੋੜਾ ਨੇ ਇਸ ਕੇਸ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੰਦੇ ਹੋਏ ਇਸਨੂੰ ਰੱਦ ਕਰਨ ਦੀ ਮੰਗ ਕੀਤੀ ਸੀ।
ਮਾਮਲਾ ਇਸ ਤਰ੍ਹਾਂ ਸੀ
ਮਾਮਲਾ ਇਸ ਤਰ੍ਹਾਂ ਦਾ ਸੀ ਕਿ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ (ਪੀਐੱਸਆਈਡੀਸੀ) ਦੇ 10 ਸਰਕਾਰੀ ਅਧਿਕਾਰੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਵਿੱਚ ਆਈਏਐੱਸ ਅਧਿਕਾਰੀ ਨੀਲਮਾ ਸਮੇਤ ਕੁਝ ਹੋਰ ਅਧਿਕਾਰੀਆਂ ਦਾ ਨਾਮ ਵੀ ਸੀ। ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਸੀ ਕਿ 2022 ਅਕਤੂਬਰ ਵਿੱਚ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਸੁੰਦਰ ਸ਼ਾਮ ਅਰੋੜਾ ਨੂੰ ਜ਼ੀਰਕਪੁਰ ਤੋਂ ਰੰਗੇ ਹੱਥੀਂ ਫੜਿਆ ਗਿਆ ਸੀ।
ਇਲਜ਼ਾਮ
ਇਹ ਕੇਸ ਇੱਕ ਉਦਯੋਗਿਕ ਪਲਾਂਟ ਨੂੰ ਇੱਕ ਰੀਅਲਟਰ ਕੰਪਨੀ ਨੂੰ ਤਬਦੀਲ ਕਰਨ ਅਤੇ ਪਲਾਟਾਂ ਦੀ ਵੰਡ ਕਰਕੇ ਟਾਊਨਸ਼ਿਪ ਸਥਾਪਤ ਕਰਨ ਦੇ ਇਲਜ਼ਾਮਾਂ ਹੇਠ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਿਟਡ ਦੇ ਤਿੰਨ ਮਾਲਕਾਂ ਜਾਂ ਭਾਈਵਾਲਾਂ ਨੂੰ ਵੀ ਸ਼ਾਮਲ ਕੀਤਾ ਗਿਆ। ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਆਈਪੀਸੀ ਦੀਆਂ ਕੁਝ ਧਾਰਾਵਾਂ ਹੇਠ ਕੇਸ ਦਰਜ ਕੀਤਾ ਸੀ। ਹਾਈਕੋਰਟ ਨੇ ਅਰੋੜਾ ਦੀ ਅਪੀਲ ਸਵੀਕਾਰ ਕਰਦਿਆਂ ਇਸ ਕੇਸ ਨੂੰ ਰੱਦ ਕਰ ਦਿੱਤਾ ਹੈ।