ਜਥੇਦਾਰ ਅਕਾਲ ਤਖਤ, ਅਕਾਲੀ ਦਲ ਦੀ ਧਰਤੀ ਮੁਹਿੰਮ ਬਾਰੇ ਬੋਲ

ਇਥੇ ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਣਾਈ 7 ਮੈਂਬਰ ਕਮੇਟੀ ਵਿੱਚ ਹਰਜਿੰਦਰ ਸਿੰਘ ਧਾਮੀ SGPC ਦੇ ਮੁਖੀ, ਕਿਰਪਾਲ ਸਿੰਘ ਬਡੂੰਗਰ, ਗੁਰ ਪ੍ਰਤਾਪ ਸਿੰਘ ਵਡਾਲਾ

By :  Gill
Update: 2025-01-27 08:42 GMT

ਮੈਸੰਜਰ ਆਫ ਬਾਦਲ ਦਾ ਜਵਾਬ ਗਿਆਨੀ ਹਰਪ੍ਰੀਤ ਸਿੰਘ ਹੀ ਦੇ ਸਕਦੇ ਹਨ।

ਅੰਮ੍ਰਿਤਸਰ : ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜਿਹੜੀ ਭਰਤੀ ਕਰ ਰਿਹਾ ਹੈ ਉਹ ਸਹੀ ਨਹੀਂ ਹੈ, ਉਹਨਾਂ ਕਿਹਾ ਕਿ ਜਿਹੜੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਣਾਈ ਗਈ ਸੀ ਅਤੇ ਜਿਸ ਵਿੱਚ ਸੱਤ ਮੈਂਬਰ ਸਨ ਸਿਰਫ ਉਹੀ ਅਕਾਲੀ ਦਲ ਦੀ ਭਰਤੀ ਕਰ ਸਕਦੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਜਥੇਦਾਰ ਹਰਪ੍ਰੀਤ ਸਿੰਘ ਬਾਰੇ ਕਿਹਾ ਕਿ ਉਹਨਾਂ ਉੱਤੇ ਜੋ ਵੀ ਦੋਸ਼ ਲਗਾਏ ਗਏ ਹਨ, ਜਾਂਚ ਕਿਸ ਤਰ੍ਹਾਂ ਹੋਣੀ ਚਾਹੀਦੀ ਹੈ, ਜਿਸ ਤਰ੍ਹਾਂ ਵੀ ਹੋਵੇ ਪਰ ਅਹੁਦੇ ਦਾ ਮਾਣ ਸਤਿਕਾਰ ਬਹਾਲ ਰਵੇ। ਇਥੇ ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਣਾਈ 7 ਮੈਂਬਰ ਕਮੇਟੀ ਵਿੱਚ ਹਰਜਿੰਦਰ ਸਿੰਘ ਧਾਮੀ SGPC ਦੇ ਮੁਖੀ, ਕਿਰਪਾਲ ਸਿੰਘ ਬਡੂੰਗਰ, ਗੁਰ ਪ੍ਰਤਾਪ ਸਿੰਘ ਵਡਾਲਾ, ਸਤਵੰਤ ਕੌਰ, ਇਕਬਾਲ ਸਿੰਘ ਝੂੰਦਾ ਅਤੇ ਮਨਪ੍ਰੀਤ ਸਿੰਘ ਇਯਾਲੀ ਅਤੇ ਹੋਰ ਸ਼ਾਮਲ ਹਨ।

ਅਕਾਲੀ ਦਲ ਦੀ ਭਰਤੀ ਮੁਹਿੰਮ ਬਾਰੇ ਉਹਨਾਂ ਨੇ ਕਿਹਾ ਕਿ ਸੱਤ ਮੈਂਬਰੀ ਕਮੇਟੀ ਨੂੰ ਕਾਰਜਸ਼ੀਲ ਕੀਤਾ ਜਾਵੇ। ਇਸ ਦੇ ਨਾਲ ਹੀ ਉਹਨਾਂ ਆਖਿਆ ਕਿ ਮੈਸੰਜਰ ਆਫ ਬਾਦਲ ਦਾ ਜਵਾਬ ਗਿਆਨੀ ਹਰਪ੍ਰੀਤ ਸਿੰਘ ਹੀ ਦੇ ਸਕਦੇ ਹਨ।

Tags:    

Similar News