ਪੰਜਾਬ ਦੇ ਵਿੱਤ ਮੰਤਰੀ ਨੇ ਬਜਟ ਵਿਚ ਇਹ ਮੰਗਾਂ ਰੱਖੀਆਂ
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ, ਇਸ ਲਈ ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਪੈਕੇਜ ਦੀ ਲੋੜ ਹੈ, ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ;
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ 2025 ਤੋਂ ਸੂਬੇ ਨੂੰ ਇਨਸਾਫ਼ ਮਿਲਣ ਦੀ ਆਸ ਪ੍ਰਗਟਾਈ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਸ ਵਾਰ ਸੂਬੇ ਨੂੰ ਇਨਸਾਫ਼ ਮਿਲੇਗਾ। ਜਦੋਂ ਤੋਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਆਈ ਹੈ, ਪੰਜਾਬ ਨਾਲ ਆਰਥਿਕ ਪੱਖੋਂ ਵਿਤਕਰਾ ਕੀਤਾ ਜਾ ਰਿਹਾ ਹੈ। ਪਰ ਇਸ ਵਾਰ ਪੂਰੀ ਉਮੀਦ ਹੈ ਕਿ ਪੰਜਾਬ ਨੂੰ ਜ਼ਰੂਰ ਕੁਝ ਮਿਲੇਗਾ।
ਚੀਮਾ ਨੇ ਦੱਸਿਆ ਕਿ ਜੈਸਲਮੇਰ ਵਿੱਚ ਹੋਈ ਪ੍ਰੀ-ਬਜਟ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਖੇਤੀ ਸੈਕਟਰ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ ਸਨ। ਇਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ, ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ, ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਸਹਾਇਤਾ, ਖੇਤੀ ਲਈ ਵਿਸ਼ੇਸ਼ ਪੈਕੇਜ ਸ਼ਾਮਲ ਹਨ।
ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ :
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ, ਇਸ ਲਈ ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਪੈਕੇਜ ਦੀ ਲੋੜ ਹੈ, ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਜੰਮੂ-ਕਸ਼ਮੀਰ ਵਾਂਗ ਪੰਜਾਬ ਨੂੰ ਵੀ ਉਦਯੋਗਿਕ ਪੈਕੇਜ ਦੇਣ ਦੀ ਮੰਗ ਕੀਤੀ।
ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਮੰਗ:
ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਵੀ 1000 ਕਰੋੜ ਰੁਪਏ ਦੀ ਮੰਗ ਕੀਤੀ ਹੈ, ਤਾਂ ਜੋ ਸਰਹੱਦੀ ਖੇਤਰਾਂ ਵਿੱਚ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਸੁਰੱਖਿਆ ਵਿਵਸਥਾ ਵਿੱਚ ਸੁਧਾਰ ਕੀਤਾ ਜਾ ਸਕੇ।