ਪੰਜਾਬ: ਯੂਟਿਊਬਰ ਜਸਬੀਰ ਸਿੰਘ ਦੇ ਜਾਸੂਸੀ-ਅੱਤ-ਵਾਦ ਨੈੱਟਵਰਕ ਦਾ ਪਰਦਾਫਾਸ਼

ਜਾਂਚ ਦੌਰਾਨ ਪਤਾ ਲੱਗਾ ਕਿ ਜਸਬੀਰ ਨੇ ਦਾਨਿਸ਼ ਦੇ ਸੱਦੇ 'ਤੇ ਦਿੱਲੀ ਵਿੱਚ ਪਾਕਿਸਤਾਨ ਰਾਸ਼ਟਰੀ ਦਿਵਸ ਸਮਾਗਮ ਵਿੱਚ ਸ਼ਿਰਕਤ ਕੀਤੀ, ਜਿੱਥੇ ਉਹ ਪਾਕਿਸਤਾਨੀ ਫੌਜੀ ਅਧਿਕਾਰੀਆਂ ਅਤੇ ਵਲੌਗਰਾਂ ਨੂੰ ਮਿਲਿਆ।

By :  Gill
Update: 2025-06-04 05:27 GMT

ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC), ਮੋਹਾਲੀ ਨੇ ਰੂਪਨਗਰ ਦੇ ਪਿੰਡ ਮਹਿਲਨ ਦੇ ਵਸਨੀਕ ਅਤੇ "ਜਾਨ ਮਹਿਲ" YouTube ਚੈਨਲ ਚਲਾਉਣ ਵਾਲੇ ਜਸਬੀਰ ਸਿੰਘ ਨਾਲ ਜੁੜੇ ਇਕ ਵੱਡੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਜਸਬੀਰ ਸਿੰਘ ਪੀਓਆਈ ਸ਼ਕੀਰ ਉਰਫ਼ ਜੱਟ ਰੰਧਾਵਾ, ਜੋ ਕਿ ਅੱਤਵਾਦੀ-ਸਮਰਥਿਤ ਜਾਸੂਸੀ ਗਿਰੋਹ ਦਾ ਹਿੱਸਾ ਹੈ, ਨਾਲ ਨਜ਼ਦੀਕੀ ਸੰਪਰਕ ਵਿੱਚ ਸੀ।

ਜਸਬੀਰ ਸਿੰਘ ਨੇ ਹਰਿਆਣਾ-ਅਧਾਰਤ ਯੂਟਿਊਬਰ ਜੋਤੀ ਮਲਹੋਤਰਾ (ਜੋ ਪਹਿਲਾਂ ਹੀ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਹੋ ਚੁੱਕੀ ਹੈ) ਅਤੇ ਪਾਕਿਸਤਾਨੀ ਨਾਗਰਿਕ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼, ਜੋ ਕਿ ਕੱਢਿਆ ਗਿਆ ਪਾਕਿ ਹਾਈ ਕਮਿਸ਼ਨ ਅਧਿਕਾਰੀ ਹੈ, ਨਾਲ ਵੀ ਸੰਪਰਕ ਬਣਾਈ ਰੱਖਿਆ। ਜਾਂਚ ਦੌਰਾਨ ਪਤਾ ਲੱਗਾ ਕਿ ਜਸਬੀਰ ਨੇ ਦਾਨਿਸ਼ ਦੇ ਸੱਦੇ 'ਤੇ ਦਿੱਲੀ ਵਿੱਚ ਪਾਕਿਸਤਾਨ ਰਾਸ਼ਟਰੀ ਦਿਵਸ ਸਮਾਗਮ ਵਿੱਚ ਸ਼ਿਰਕਤ ਕੀਤੀ, ਜਿੱਥੇ ਉਹ ਪਾਕਿਸਤਾਨੀ ਫੌਜੀ ਅਧਿਕਾਰੀਆਂ ਅਤੇ ਵਲੌਗਰਾਂ ਨੂੰ ਮਿਲਿਆ।

ਉਸਨੇ 2020, 2021 ਅਤੇ 2024 ਵਿੱਚ ਤਿੰਨ ਵਾਰ ਪਾਕਿਸਤਾਨ ਦੀ ਯਾਤਰਾ ਕੀਤੀ। ਉਸਦੇ ਇਲੈਕਟ੍ਰਾਨਿਕ ਡਿਵਾਈਸਾਂ ਵਿੱਚ ਕਈ ਪਾਕਿਸਤਾਨ-ਅਧਾਰਤ ਨੰਬਰ ਮਿਲੇ ਹਨ, ਜੋ ਹੁਣ ਵਿਸਤ੍ਰਿਤ ਫੋਰੈਂਸਿਕ ਜਾਂਚ ਹੇਠ ਹਨ।

ਜਸਬੀਰ ਨੇ ਜੋਤੀ ਮਲਹੋਤਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਪਣੇ ਪੀਆਈਓ ਸੰਪਰਕਾਂ ਦੇ ਨਿਸ਼ਾਨ ਮਿਟਾਉਣ ਦੀ ਕੋਸ਼ਿਸ਼ ਵੀ ਕੀਤੀ। ਮੋਹਾਲੀ ਵਿਖੇ SSOC ਵੱਲੋਂ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਨੈੱਟਵਰਕ ਦੇ ਹੋਰ ਸਹਿਯੋਗੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਰਾਸ਼ਟਰੀ ਸੁਰੱਖਿਆ ਲਈ ਅਜਿਹੇ ਤੱਤਾਂ ਦੇ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।

Tags:    

Similar News