ਆਮ ਆਦਮੀ ਪਾਰਟੀ MLA ਡਾ. ਕਸ਼ਮੀਰ ਸੋਹਲ ਦਾ ਦਿਹਾਂਤ, CM ਨੇ ਪ੍ਰਗਟਾਇਆ ਦੁੱਖ
ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਸੋਹਲ ਦੇ ਦਿਹਾਂਤ 'ਤੇ ਗਹਿਰਾ ਦੁੱਖ ਪ੍ਰਗਟਾਇਆ ਹੈ ਅਤੇ ਉਨ੍ਹਾਂ ਨੂੰ ਇੱਕ ਮਿਹਨਤੀ ਅਤੇ ਸਮਰਪਿਤ ਨੇਤਾ ਵਜੋਂ ਯਾਦ ਕੀਤਾ।
By : Gill
Update: 2025-06-27 08:25 GMT
ਤਰਨ ਤਾਰਨ: ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਅੱਜ ਹਸਪਤਾਲ ਵਿੱਚ ਦਾਖਲ ਕਰਵਾਏ ਗਏ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਸੋਹਲ ਦੇ ਦਿਹਾਂਤ 'ਤੇ ਗਹਿਰਾ ਦੁੱਖ ਪ੍ਰਗਟਾਇਆ ਹੈ ਅਤੇ ਉਨ੍ਹਾਂ ਨੂੰ ਇੱਕ ਮਿਹਨਤੀ ਅਤੇ ਸਮਰਪਿਤ ਨੇਤਾ ਵਜੋਂ ਯਾਦ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।