Breaking : ਤਰਨ ਤਾਰਨ ਜਿਮਨੀ ਚੋਣ ਲਈ AAP ਨੇ ਐਲਾਨਿਆ ਉਮੀਦਵਾਰ
ਇਸ ਸੀਟ ਤੋਂ ਹਰਮੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਚੁਣਿਆ ਹੈ। ਇਸ ਐਲਾਨ ਨਾਲ ਹੁਣ ਤਰਨ ਤਾਰਨ ਵਿੱਚ ਚੋਣ ਸਰਗਰਮੀਆਂ
By : Gill
Update: 2025-10-03 09:29 GMT
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਤਰਨ ਤਾਰਨ ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਵਾਸਤੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਪਾਰਟੀ ਨੇ ਇਸ ਸੀਟ ਤੋਂ ਹਰਮੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਚੁਣਿਆ ਹੈ। ਇਸ ਐਲਾਨ ਨਾਲ ਹੁਣ ਤਰਨ ਤਾਰਨ ਵਿੱਚ ਚੋਣ ਸਰਗਰਮੀਆਂ ਤੇਜ਼ ਹੋਣ ਦੀ ਉਮੀਦ ਹੈ। ਅਕਾਲੀ ਦਲ ਅਤੇ ਭਾਜਪਾ ਪਹਿਲਾਂ ਹੀ ਆਪਣਾ ਉਮੀਦਵਾਰ ਐਲਾਨ ਚੁੱਕੇ ਹਨ। ਦਰਅਸਲ ਐਮ ਐਲ ਏ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਮਗਰੋ ਇਹ ਸੀਟ ਖ਼ਾਲੀ ਹੋ ਗਈ ਸੀ।