Kamal Kaur ਕਤਲ ਕਾਂਡ ਦਾ ਮੁੱਖ ਮੁਲਜ਼ਿਮ Amritpal Mehro Middle East ਤੋਂ ਗ੍ਰਿਫਤਾਰ

ਜ਼ਿਕਰਯੋਗ ਹੈ ਕਿ 11 ਜੂਨ 2025 ਨੂੰ ਬਠਿੰਡਾ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚੋਂ ਕਮਲ ਕੌਰ ਦੀ ਲਾਸ਼ ਬਰਾਮਦ ਹੋਈ ਸੀ ਅਤੇ Post-mortem ਰਿਪੋਰਟ ਵਿੱਚ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਪੁਸ਼ਟੀ ਹੋਈ ਸੀ।

By :  Gill
Update: 2026-04-10 03:11 GMT

ਮਾਨ ਸਰਕਾਰ ਦੀ Zero Tolerance ਪਾਲਿਸੀ: 

ਬਠਿੰਡਾ: ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਅਪਣਾਈ ਗਈ Zero Tolerance ਪਾਲਿਸੀ ਤਹਿਤ ਪੰਜਾਬ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਸਾਲ 2025 ਦੇ ਬਹੁ-ਚਰਚਿਤ ਕਮਲ ਕੌਰ ਕਤਲ ਕਾਂਡ ਦੇ ਮੁੱਖ ਮੁਲਜ਼ਿਮ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਪੰਜਾਬ ਪੁਲਿਸ ਨੇ Middle East (ਦੁਬਈ) ਤੋਂ ਡਿਪੋਰਟ ਕਰਵਾ ਕੇ ਗ੍ਰਿਫਤਾਰ ਕਰ ਲਿਆ ਹੈ। ਇਸ ਹਾਈ-ਪ੍ਰੋਫਾਈਲ ਆਪ੍ਰੇਸ਼ਨ ਨੂੰ ਪੰਜਾਬ ਪੁਲਿਸ ਦੇ Counter Intelligence ਵਿੰਗ ਦੇ OFTEC ਸੈੱਲ ਵੱਲੋਂ ਅੰਜਾਮ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ 11 ਜੂਨ 2025 ਨੂੰ ਬਠਿੰਡਾ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚੋਂ ਕਮਲ ਕੌਰ ਦੀ ਲਾਸ਼ ਬਰਾਮਦ ਹੋਈ ਸੀ ਅਤੇ Post-mortem ਰਿਪੋਰਟ ਵਿੱਚ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਪੁਸ਼ਟੀ ਹੋਈ ਸੀ। ਇਸ ਵਾਰਦਾਤ ਵਿੱਚ ਅੰਮ੍ਰਿਤਪਾਲ ਮਹਿਰੋ ਦੇ ਤਿੰਨ ਸਾਥੀ ਜਸਪ੍ਰੀਤ ਸਿੰਘ, ਨਿਮਰਤਜੀਤ ਸਿੰਘ ਅਤੇ ਰਣਜੀਤ ਸਿੰਘ ਵੀ ਸ਼ਾਮਿਲ ਸਨ ਜਿਨ੍ਹਾਂ ਨੂੰ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਹੱਤਿਆ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਮਹਿਰੋ ਦੁਬਈ ਫਰਾਰ ਹੋ ਗਿਆ ਸੀ ਅਤੇ ਲੰਬੇ ਸਮੇਂ ਤੋਂ ਉੱਥੇ ਹੀ ਲੁਕਿਆ ਹੋਇਆ ਸੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬਠਿੰਡਾ ਕੋਰਟ ਵੱਲੋਂ 7 ਫਰਵਰੀ ਨੂੰ ਮੁਲਜ਼ਿਮ ਨੂੰ ਭਗੋੜਾ (Proclaimed Offender) ਐਲਾਨ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ Interpol ਰਾਹੀਂ ਮੁਲਜ਼ਿਮ ਖ਼ਿਲਾਫ਼ Red Corner Notice ਜਾਰੀ ਕਰਵਾਇਆ ਸੀ। ਲਗਾਤਾਰ ਕੀਤੀ ਗਈ Legal ਅਤੇ Diplomatic ਕਾਰਵਾਈ ਸਦਕਾ ਹੁਣ ਮੁਲਜ਼ਿਮ ਨੂੰ ਪੰਜਾਬ ਲਿਆਂਦਾ ਗਿਆ ਹੈ ਤਾਂ ਜੋ ਕਾਨੂੰਨ ਮੁਤਾਬਕ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਦੇਸ਼ਾਂ ਵਿੱਚ ਬੈਠੇ ਅਪਰਾਧੀਆਂ ਨੂੰ ਵਾਪਸ ਲਿਆਉਣ ਲਈ ਸਰਕਾਰ ਅਤੇ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।

Tags:    

Similar News