ਮਾਨ ਨੇ Punjab ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਅਮਨ ਅਰੋੜਾ ਅਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪੀ
By : BikramjeetSingh Gill
Update: 2024-11-22 08:55 GMT
ਮਾਨ ਨੇ Punjab ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਅਮਨ ਅਰੋੜਾ ਅਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪੀ
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ 'ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ 'ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ 'ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ 'ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ।