ਦੇਸ਼ 'ਚ ਬਣਨਗੇ 12 ਉਦਯੋਗਿਕ ਸਮਾਰਟ ਸਿਟੀ; ਮੋਦੀ ਸਰਕਾਰ ਦਾ ਫੈਸਲਾ

10 ਲੱਖ ਲੋਕਾਂ ਨੂੰ ਮਿਲੇਗਾ ਰੁਜ਼ਗਾਰ

Update: 2024-08-28 10:17 GMT

ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਅੱਜ ਦੇਸ਼ ਭਰ ਵਿੱਚ 12 ਉਦਯੋਗਿਕ ਸਮਾਰਟ ਸ਼ਹਿਰ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਕਰੀਬ 10 ਲੱਖ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਅੱਜ ਰਾਸ਼ਟਰੀ ਉਦਯੋਗਿਕ ਗਲਿਆਰਾ ਵਿਕਾਸ ਪ੍ਰੋਗਰਾਮ ਤਹਿਤ 12 ਉਦਯੋਗਿਕ ਸਮਾਰਟ ਸ਼ਹਿਰਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ 'ਤੇ 28,602 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ।


For Video Click

ਵੈਸ਼ਨਵ ਨੇ ਕਿਹਾ ਕਿ ਪ੍ਰਸਤਾਵਿਤ 12 ਸਮਾਰਟ ਉਦਯੋਗਿਕ ਸ਼ਹਿਰ ਲਗਭਗ 1.52 ਲੱਖ ਕਰੋੜ ਰੁਪਏ ਦੇ ਨਿਵੇਸ਼ ਦੇ ਮੌਕੇ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਉੱਤਰ-ਪੂਰਬੀ ਰਾਜਾਂ ਨੂੰ ਪਣ-ਬਿਜਲੀ ਦੇ ਵਿਕਾਸ ਲਈ 4,136 ਕਰੋੜ ਰੁਪਏ ਦੀ ਇਕਵਿਟੀ ਸਹਾਇਤਾ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਰੇਲਵੇ ਦੇ ਤਿੰਨ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਵੀ ਕੈਬਨਿਟ ਦੀ ਮਨਜ਼ੂਰੀ ਮਿਲ ਚੁੱਕੀ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਦੇਸ਼ ਭਰ ਦੇ 234 ਸ਼ਹਿਰਾਂ ਵਿੱਚ ਪ੍ਰਾਈਵੇਟ ਐਫਐਮ ਰੇਡੀਓ ਦੇ 734 ਚੈਨਲਾਂ ਦੀ ਨਿਲਾਮੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

Tags:    

Similar News