Punjab ਪੁਲਿਸ ਵਿਭਾਗ 'ਚ 1205 ਹੋਰ ਨਵੀਆਂ ਨਿਯੁਕਤੀਆਂ ਕੀਤੀਆਂ

Update: 2024-11-16 06:20 GMT

Punjab ਪੁਲਿਸ ਵਿਭਾਗ 'ਚ 1205 ਹੋਰ ਨਵੀਆਂ ਨਿਯੁਕਤੀਆਂ ਕੀਤੀਆਂ

ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਪੁਲਿਸ ਵਿਚ ੧੨੦੫ ਨਵੀਂਆਂ ਨਿਯੁਕਤੀਆਂ ਨੂੰ ਹਰੀ ਝੰਡੀ ਦਿੰਦੇ ਹੋਏ ਨਿਯੁਕਤੀ ਪੱਤਰ ਵੰਡੇ।

ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1205 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਚੰਡੀਗੜ੍ਹ 'ਚ ਆਯੋਜਿਤ ਪ੍ਰੋਗਰਾਮ ਦੌਰਾਨ ਕੇਜਰੀਵਾਲ ਅਤੇ ਸੀਐੱਮ ਮਾਨ ਦੋਵੇਂ ਮੌਜੂਦ ਸਨ। ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਦਾ ਨਾਂਅ ਉੱਚਾ ਕਰਨ ਲਈ ਸਹੀ ਦਿਸ਼ਾ 'ਚ ਕੰਮ ਕਰਨ ਦਾ ਸੰਦੇਸ਼ ਦਿੱਤਾ |

ਚੰਡੀਗੜ੍ਹ 'ਚ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ- ਪੰਜਾਬ ਪੁਲਿਸ 'ਚ ਹੁਣ ਤੱਕ 8705 ਲੋਕਾਂ ਦੀ ਭਰਤੀ ਹੋਈ ਹੈ। ਪੰਜਾਬ ਪੁਲਿਸ ਦੇਸ਼ ਦੀ ਸਭ ਤੋਂ ਅਨੁਸ਼ਾਸਿਤ ਅਤੇ ਮਸ਼ਹੂਰ ਪੁਲਿਸ ਫੋਰਸ ਹੈ। ਆਉਣ ਵਾਲੇ ਸਮੇਂ ਵਿੱਚ, ਤੁਹਾਨੂੰ ਤੁਹਾਡੇ ਕੰਮਾਂ ਅਤੇ ਚਰਿੱਤਰ, ਤੁਹਾਡੇ ਕੰਮ ਕਰਨ ਦੇ ਤਰੀਕੇ, ਤੁਹਾਡੀਆਂ ਗੱਲਾਂ ਦੁਆਰਾ ਨਿਰਣਾ ਕੀਤਾ ਜਾਵੇਗਾ। ਡਿਊਟੀ 'ਤੇ ਜਾਣ ਤੋਂ ਬਾਅਦ ਪੰਜਾਬ ਪੁਲਿਸ ਦੀ ਸਥਿਤੀ ਦਾ ਪਤਾ ਲੱਗੇਗਾ। ਅਜਿਹੀਆਂ ਗੱਲਾਂ ਨਾ ਕੀਤੀਆਂ ਜਾਣ ਜਿਸ ਨਾਲ ਪੰਜਾਬ ਪੁਲਿਸ ਦੀ ਸਾਖ ਨੂੰ ਢਾਹ ਲੱਗੇ।

ਹੇਠਾਂ ਵੇਖੋ ਵੀਡੀਓ

Full View

Tags:    

Similar News