ਮੈਕਸੀਕੋ 'ਚ ਹਾਦਸੇ 'ਚ 19 ਲੋਕਾਂ ਦੀ ਮੌਤ

Update: 2024-10-27 02:19 GMT

ਯਾਤਰੀਆਂ ਨਾਲ ਭਰੀ ਬੱਸ ਦੀ ਟਰੈਕਟਰ-ਟਰਾਲੀ ਨਾਲ ਟੱਕਰ

ਮੈਕਸੀਕੋ : ਮੈਕਸੀਕੋ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਬੱਸ ਪਿੱਛੇ ਤੋਂ ਮੱਕੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਟੱਕਰ ਹੁੰਦੇ ਹੀ ਦੋਵੇਂ ਵਾਹਨ ਟੋਏ ਵਿੱਚ ਜਾ ਡਿੱਗੇ। ਇਸ ਹਾਦਸੇ 'ਚ 19 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਇਹ ਹਾਦਸਾ ਮੈਕਸੀਕੋ ਸੂਬੇ ਦੇ ਜ਼ਕਾਟੇਕਸ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ। ਜ਼ਕਾਟੇਕਸ ਦੇ ਗਵਰਨਰ ਡੇਵਿਡ ਮੋਨਰੀਅਲ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਪੁਲੀਸ ਟਰੈਕਟਰ-ਟਰਾਲੀ ਦੇ ਡਰਾਈਵਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਬਚਾਅ ਦਲ ਅਤੇ ਫੌਜ ਦੇ ਜਵਾਨਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਚਲਾਇਆ।

ਜ਼ਖਮੀਆਂ ਨੂੰ ਟੋਏ 'ਚੋਂ ਕੱਢ ਕੇ ਸੜਕ 'ਤੇ ਲਿਜਾਇਆ ਗਿਆ ਪਰ ਉਦੋਂ ਤੱਕ ਲੋਕਾਂ ਦੀ ਮੌਤ ਹੋ ਚੁੱਕੀ ਸੀ। ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ। ਬੱਸ ਅਮਰੀਕਾ-ਮੈਕਸੀਕੋ ਸਰਹੱਦ 'ਤੇ ਚਿਹੁਆਹੁਆ ਸੂਬੇ ਦੇ ਸ਼ਹਿਰ ਸਿਉਦਾਦ ਜੁਆਰੇਜ਼ ਜਾ ਰਹੀ ਸੀ। ਹਾਦਸੇ ਵਿੱਚ ਮਰਨ ਵਾਲੇ ਲੋਕ ਮੈਕਸੀਕੋ ਦੇ ਵਾਸੀ ਸਨ। ਲਾਸ਼ਾਂ ਨੂੰ ਟੋਏ 'ਚੋਂ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

Tags:    

Similar News