205 ਭਾਰਤੀਆਂ ਨੂੰ ਅਮਰੀਕਾ ਭੇਜੇਗਾ ਵਾਪਸ

ਜਹਾਜ਼ ਦੀ ਲੈਂਡਿੰਗ ਅੰਮ੍ਰਿਤਸਰ ਵਿੱਚ ਹੋਣ ਦੀ ਸੰਭਾਵਨਾ ਹੈ, ਪਰ ਇਸਦੀ ਪੁਸ਼ਟੀ ਅਜੇ ਤੱਕ ਨਹੀਂ ਹੋਈ। ਰਿਪੋਰਟਾਂ ਮੁਤਾਬਕ, ਜਹਾਜ਼ ਜਰਮਨੀ ਵਿੱਚ ਈਂਧਨ ਭਰਨ ਲਈ ਰੁਕੇਗਾ;

Update: 2025-02-04 08:58 GMT

ਜਹਾਜ਼ ਦੀ ਲੈਂਡਿੰਗ ਅੰਮ੍ਰਿਤਸਰ ਵਿੱਚ ਹੋਵੇਗੀ

2025 ਵਿੱਚ, 205 ਭਾਰਤੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਰਿਹਾ ਹੈ।, ਜੋ ਕਿ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਦੇ ਬਾਅਦ ਦੇਸ਼ ਨਿਕਾਲੇ ਦੇ ਪ੍ਰੋਗਰਾਮ ਦਾ ਹਿੱਸਾ ਹੈ। ਇਹ ਪਹਿਲੀ ਵਾਰ ਹੈ ਕਿ ਇੰਨਾ ਸਾਰੇ ਭਾਰਤੀਆਂ ਨੂੰ ਇੱਕ ਸਮੂਹ ਵਿੱਚ ਅਮਰੀਕਾ ਤੋਂ ਵਾਪਸ ਭੇਜਿਆ ਗਿਆ ਹੈ। ਉਨ੍ਹਾਂ ਨੂੰ ਫੌਜੀ ਜਹਾਜ਼ ਰਾਹੀਂ ਸੈਨ ਐਂਟੋਨੀਓ ਤੋਂ ਉਡਾਣ ਭਰ ਕੇ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ।

ਜਹਾਜ਼ ਦੀ ਲੈਂਡਿੰਗ ਅੰਮ੍ਰਿਤਸਰ ਵਿੱਚ ਹੋਣ ਦੀ ਸੰਭਾਵਨਾ ਹੈ, ਪਰ ਇਸਦੀ ਪੁਸ਼ਟੀ ਅਜੇ ਤੱਕ ਨਹੀਂ ਹੋਈ। ਰਿਪੋਰਟਾਂ ਮੁਤਾਬਕ, ਜਹਾਜ਼ ਜਰਮਨੀ ਵਿੱਚ ਈਂਧਨ ਭਰਨ ਲਈ ਰੁਕੇਗਾ ਅਤੇ ਫਿਰ ਅੰਮ੍ਰਿਤਸਰ ਲਈ ਉਡਾਣ ਭਰੇਗਾ।

ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ, ਜਿਸ ਵਿੱਚ 7 ਲੱਖ ਤੋਂ ਵੱਧ ਭਾਰਤੀ ਵੀ ਸ਼ਾਮਲ ਹਨ। ਇਹ ਸੰਭਵ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਭਾਰਤੀਆਂ ਨੂੰ ਵੀ ਵਾਪਸ ਜਾਣ ਲਈ ਮਜਬੂਰ ਕੀਤਾ ਜਾ ਸਕਦਾ ਹੈ।

Tags:    

Similar News