ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ 6 ਦੋਸ਼ੀ ਕੀਤੇ ਕਾਬੂ

ਪੁਲਿਸ ਲਾਈਨ ‘ਚ ਪ੍ਰੈੱਸ ਕਾਨਫਰੰਸ ਦੌਰਾਨ ਡੀ.ਆਈ.ਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐਸ ਐਸ ਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਖੁਲਾਸਾ ਕਰਦਿਆਂ ਕਿਹਾ ਕਿ 2 ਅਪ੍ਰੈਲ

By :  Gill
Update: 2025-04-03 10:52 GMT

ਬਟਾਲਾ ਪੁਲਿਸ ਨੇ ਵੱਡੀ ਸਫਲਤਾ ਕੀਤੀ ਹਾਸਲ

ਬਟਾਲਾ : ਬਟਾਲਾ ਪੁਲਿਸ ਨੇ 24 ਘੰਟਿਆਂ ਅੰਦਰ ਬਟਾਲਾ ‘ਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ 6 ਨੌਜਵਾਨਾਂ ਨੂੰ ਗਿ੍ਰਫਤਾਰ ਕਰ ਲਿਆ ਹੈ।

ਪੁਲਿਸ ਲਾਈਨ ‘ਚ ਪ੍ਰੈੱਸ ਕਾਨਫਰੰਸ ਦੌਰਾਨ ਡੀ.ਆਈ.ਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐਸ ਐਸ ਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਖੁਲਾਸਾ ਕਰਦਿਆਂ ਕਿਹਾ ਕਿ 2 ਅਪ੍ਰੈਲ ਨੂੰ ਬਟਾਲਾ ਦੇ ਮੀਆਂ ਮੁਹੱਲੇ ‘ਚ ਲੱਗੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਖਬਰ ਸਾਹਮਣੇ ਆਈ ਸੀ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮੁੱਢਲੇ ਤੌਰ ‘ਤੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰਕੇ ਉਪਰੰਤ ਤਕਨੀਕੀ ਪੱਖਾਂ ਦੇ ਆਧਾਰ ‘ਤੇ ਕੀਤੀ ਗਈ ਜਾਂਚ ਦੌਰਾਨ ਇਸ ਮਾਮਲੇ ‘ਚ ਸੱਤ ਮੁਲਜਮਾਂ ਨੂੰ ਨਾਮਜ਼ਦ ਕੀਤਾ ਗਿਆ ਅਤੇ ਉਨ੍ਹਾਂ ਵਿੱਚੋਂ ਪੁਲਿਸ ਵੱਲੋਂ 24 ਘੰਟਿਆਂ ਦੇ ਅੰਦਰ ਅੰਦਰ 6 ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ।

ਡੀ.ਆਈ.ਜੀ ਸਤਿੰਦਰ ਸਿੰਘ ਨੇ ਦੱਸਿਆ ਕਿ ਸੱਤਵੇਂ ਮੁਲਜ਼ਮ ਦੀ ਗਿ੍ਰਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਸ ਨੂੰ ਗਿ੍ਰਫਤਾਰ ਕਰ ਲਿਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਫੜੇ ਗਏ ਮੁਲਜ਼ਮਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਨਾਂ ਨੇ ਬਾਬਾ ਸਾਹਿਬ ਦੇ ਬੁੱਤ ਨੂੰ ਕਿਉਂ ਨੁਕਸਾਨ ਪਹੁੰਚਾਇਆ ਅਤੇ ਕਿਸ ਦੇ ਇਸ਼ਾਰੇ ‘ਤੇ ਇਹ ਕੰਮ ਕੀਤਾ ਹੈ।

ਡੀ.ਆਈ.ਜੀ ਨੇ ਅੱਗੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Tags:    

Similar News