ਡਾਕਟਰਾਂ ਦੀ ਸੁਰੱਖਿਆ ਲਈ ਕਮੇਟੀ ਬਣੇਗੀ : ਕੇਂਦਰ ਸਰਕਾਰ
ਕੇਂਦਰ ਸਰਕਾਰ ਨੇ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਸੇਵਾਵਾਂ ਬਹਾਲ ਕਰਨ ਦੀ ਅਪੀਲ ਕੀਤੀ
By : Jasman Gill
Update: 2024-08-17 09:12 GMT
ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ 17 ਅਗਸਤ ਨੂੰ ਸਵੇਰੇ 6 ਵਜੇ ਤੋਂ 24 ਘੰਟਿਆਂ ਲਈ ਗੈਰ-ਐਮਰਜੈਂਸੀ ਮੈਡੀਕਲ ਸੇਵਾਵਾਂ ਵਾਪਸ ਲੈਣ ਦਾ ਐਲਾਨ ਕੀਤਾ ਹੈ।
ਕੋਲਕਾਤਾ ਵਿੱਚ ਇੱਕ ਡਾਕਟਰ ਦੀ ਬਲਾਤਕਾਰ ਅਤੇ ਹੱਤਿਆ ਨੂੰ ਲੈ ਕੇ ਪੂਰੇ ਦੇਸ਼ ਵਿੱਚ ਗੁੱਸੇ ਦਾ ਮਾਹੌਲ ਹੈ। ਦਰਅਸਲ ਡਾਕਟਰਾਂ ਦੀ ਮੁੱਖ ਮੰਗ ਹੈ ਕਿ ਡਾਕਟਰਾਂ ਦੀ ਸੁਰੱਖਿਆ ਦਾ ਪੱਕਾ ਇੰਤਜਾਮ ਕੀਤਾ ਜਾਵੇ। ਇਸ ਉਤੇ ਕੇਂਦਰ ਸਰਕਾਰ ਨੇ ਕਿਹਾ ਕਿ ਉਹ ਇਸ ਲਈ ਕਮੇਟੀ ਬਣਾ ਰਹੀ ਹੈ ਅਤੇ ਡਾਕਟਰ ਆਪਣੀ ਹੜਤਾਲ ਖ਼ਤਮ ਕਰ ਕੇ ਕੰਮ ਉਤੇ ਪਰਤ ਆਉਣ।