ਨਵੀਂ ਦਿੱਲੀ: ਦਿੱਲੀ 'ਚ ਹਸਪਤਾਲ 'ਚ ਦਾਖਲ ਹੋ ਕੇ ਡਾਕਟਰ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਾਲਿੰਦੀ ਕੁੰਜ ਥਾਣਾ ਖੇਤਰ ਦੇ ਅਧੀਨ ਪੈਂਦੇ ਜੈਤਪੁਰ ਇਲਾਕੇ 'ਚ ਸਥਿਤ ਹਸਪਤਾਲ 'ਚ ਇਕ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੁਲਿਸ ਇਸ ਮਾਮਲੇ ਦੀ ਸੀਸੀਟੀਵੀ ਅਤੇ ਹੋਰ ਥਾਵਾਂ ਤੋਂ ਜਾਂਚ ਕਰ ਰਹੀ ਹੈ।
ਮਾਮਲਾ ਜੈਤਪੁਰ, ਕਾਲਿੰਦੀ ਕੁੰਜ ਦੇ ਨੀਮਾ ਹਸਪਤਾਲ ਦਾ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਦੋ ਵਿਅਕਤੀ ਜ਼ਖਮੀ ਹਾਲਤ 'ਚ ਇਲਾਜ ਲਈ ਹਸਪਤਾਲ ਪਹੁੰਚੇ ਸਨ। ਇਸ ਦੌਰਾਨ ਡਰੈਸਿੰਗ ਹੋਣ ਤੋਂ ਬਾਅਦ ਦੋਵਾਂ ਨੇ ਡਾਕਟਰ ਨੂੰ ਮਿਲਣ ਦੀ ਮੰਗ ਕੀਤੀ। ਕੁਝ ਦੇਰ ਬਾਅਦ ਉਹ ਦੋਵੇਂ ਡਾਕਟਰ ਦੇ ਕੈਬਿਨ ਵਿਚ ਦਾਖਲ ਹੋਏ ਅਤੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।