350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬਰੈਂਪਟਨ 'ਚ ਹੋ ਰਿਹਾ ਮਹਾਨ ਗੁਰਮਤਿ ਸਮਾਗਮ
ਸ੍ਰੀ ਗੁਰੂ ਨਾਨਕ ਸਿੱਖ ਸੈਂਟਰ, ਗਲੀਡਨ ਰੋਡ ਅਤੇ ਸਿੱਖ ਸੰਗਤ ਬਰੈਂਪਟਨ ਵਿਖੇ ਹੋਵੇਗਾ ਸਮਾਗਮ
ਤਿਲਕ ਜੰਜੂ ਦੇ ਰਾਖੇ ਸ੍ਰਿਸਟੀ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਅਤੇ ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਗੁਰਤਾ ਗੱਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ, ਗਲੀਡਨ ਰੋਡ ਅਤੇ ਗੁਰਦੁਆਰਾ ਸਿੱਖ ਸੰਗਤ ਬਰੈਂਪਟਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। 24 ਨਵੰਬਰ, 2025 ਨੂੰ ਸ਼ਤਾਬਦੀ ਹੈ। ਇਸ ਮੌਕੇ 'ਤੇ 17 ਅਗਸਤ ਤੋਂ ਗੁਰਮਤਿ ਸਮਾਗਮ ਦੀ ਸ਼ੁਰੂਆਤ ਹੋ ਰਹੀ ਹੈ। ਇੱਕ-ਇੱਕ ਹਫਤਾ ਦੋਵੇਂ ਗੁਰਦੁਆਰਾ ਸਾਹਿਬਾਨਾਂ 'ਚ ਢਾਡੀ ਦਰਬਾਰ ਸਜਾਏ ਜਾਣਗੇ, ਕੀਰਤਨ ਅਤੇ ਕਥਾ ਹੋਵੇਗੀ। ਨਾਲ ਹੀ ਅਕਾਲ ਅਕੈਡਮੀ ਦੇ ਬੱਚਿਆਂ ਵੱਲੋਂ ਕੀਰਤਨ ਕੀਤਾ ਜਾਵੇਗਾ। 350 ਸਾਲਾਂ ਸ਼ਹੀਦੀ ਸ਼ਤਾਬਦੀ ਅਤੇ ਗੁਰਤਾ ਗੱਦੀ ਸ਼ਤਾਬਦੀ ਨੂੰ ਇਸ ਸਾਲ ਬਹੁਤ ਹੀ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ।
ਸ੍ਰੀ ਗੁਰੂ ਨਾਨਕ ਸਿੱਖ ਸੈਂਟਰ, ਗਲੀਡਨ ਰੋਡ ਅਤੇ ਗੁਰਦੁਆਰਾ ਸਿੱਖ ਸੰਗਤ ਬਰੈਂਪਟਨ ਦੇ ਪ੍ਰਬੰਧਕਾਂ ਨੇ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਨੂੰ ਵੱਡੇ ਪੱਧਰ ਮਨਾਇਆ ਜਾਵੇ ਕਿਉਂਕਿ ਇਹ ਦੁਨੀਆਂ ਦੇ ਇਤਿਹਾਸ 'ਚ ਨਿਵੇਕਲੀ ਮਿਸਾਲ ਹੈ ਕਿ ਦੂਸਰੇ ਧਰਮ ਦੀ ਆਜ਼ਾਦੀ ਅਤੇ ਰਾਖੀ ਲਈ ਗੁਰੂ ਸਾਹਿਬ ਨੇ ਖੁਦ ਆਪਣੇ ਆਪ ਸ਼ਹਾਦਤ ਲਈ ਆਪਾ ਕੁਰਬਾਨ ਕੀਤਾ ਹੋਵੇ। ਨਾਲ ਹੀ ਉਨ੍ਹਾਂ ਸਾਰੀਆਂ ਐਸੋਸੀਏਸ਼ਨਾਂ ਨੂੰ ਵੀ ਕਿਸੇ ਨਾ ਕਿਸੇ ਤਰ੍ਹਾਂ ਦੇ ਸਮਾਗਮ ਉਲੀਕਣ ਦੀ ਅਪੀਲ ਕੀਤੀ ਹੈ। ਗੁਰੂ ਨਾਨਕ ਸਿੱਖ ਸੈਂਟਰ, ਗਲੀਡਨ ਰੋਡ ਅਤੇ ਗੁਰਦੁਆਰਾ ਸਿੱਖ ਸੰਗਤ ਬਰੈਂਪਟਨ ਵਿਖੇ ਹੋ ਰਹੇ ਗੁਰਮਤਿ ਸਮਾਗਮ 'ਚ ਸੰਗਤਾਂ ਨੂੰ ਵੱਧ-ਚੜ੍ਹ ਕੇ ਹਾਜ਼ਰੀ ਲਗਵਾਉਣ ਦੀ ਅਪੀਲ ਕੀਤੀ ਜਾਂਦੀ ਹੈ। ਹੋਰ ਵਧੇਰੇ ਜਾਣਕਾਰੀ ਲੈਣ ਲਈ: ਹਰਜੀਤ ਮਹਿਲੋਂ ਜੀ ਨਾਲ 647-501-4041 'ਤੇ ਸੰਪਰਕ ਕੀਤਾ ਜਾ ਸਕਦਾ ਹੈ।