ਜੱਥੇਦਾਰ ਸ੍ਰੀ ਅਕਾਲ ਤਖ਼ਤ ਗੜਗੱਜ ਨੂੰ ਤਨਖ਼ਾਹੀਆ ਕਰਾਰ ਮਾਮਲੇ ਚ ਨਵਾਂ ਮੋੜ

ਹੋਈ ਗੱਲਬਾਤ ਦੀ ਰਿਪੋਰਟ ਕਮੇਟੀ ਵਫਦ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੇਸ਼ ਕੀਤੀ ਜਾਵੇਗੀ।

By :  Gill
Update: 2025-05-30 04:21 GMT

ਸ਼੍ਰੋਮਣੀ ਕਮੇਟੀ ਵਫਦ ਦੀ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨਾਲ ਮੀਟਿੰਗ, ਮਸਲਿਆਂ ਦੇ ਹੱਲ ਲਈ ਕੋਸ਼ਿਸ਼ਾਂ

ਪਟਨਾ : ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਹੋਰ ਸਿੰਘ ਸਾਹਿਬਾਨ ਨੂੰ ਤਨਖਾਹੀਆ ਕਰਾਰ ਦੇਣ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕਰਨ ਦੇ ਹੁਕਮਾਂ ਤੋਂ ਬਾਅਦ, ਹੁਣ ਮਾਮਲੇ ਨੂੰ ਸੁਲਝਾਉਣ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ।

ਇਸ ਸੰਦਰਭ ਵਿੱਚ, ਸ਼੍ਰੋਮਣੀ ਕਮੇਟੀ ਦੇ ਵਫਦ ਨੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ।

ਮੀਟਿੰਗ ਦੌਰਾਨ ਦੋਵਾਂ ਧਿਰਾਂ ਵੱਲੋਂ ਮੌਜੂਦਾ ਵਿਵਾਦ ਨੂੰ ਠੰਢਾ ਕਰਨ ਅਤੇ ਸਾਰੇ ਮਸਲਿਆਂ ਦਾ ਹੱਲ ਲੱਭਣ ਲਈ ਗੰਭੀਰ ਗੱਲਬਾਤ ਕੀਤੀ ਗਈ। ਹੋਈ ਗੱਲਬਾਤ ਦੀ ਰਿਪੋਰਟ ਕਮੇਟੀ ਵਫਦ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੇਸ਼ ਕੀਤੀ ਜਾਵੇਗੀ।

ਦੋਵਾਂ ਪਾਸਿਆਂ ਵੱਲੋਂ ਭੜਕੇ ਮਸਲੇ ਨੂੰ ਸੁਲਝਾਉਣ ਅਤੇ ਸੰਗਤ ਵਿੱਚ ਏਕਤਾ ਬਣਾਈ ਰੱਖਣ ਲਈ ਕੋਸ਼ਿਸ਼ਾਂ ਜਾਰੀ ਹਨ।




 


Tags:    

Similar News