ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ’ਚ ਸ਼੍ਰੀ ਆਨੰਦਪੁਰ ਸਾਹਿਬ ਤੇ ਦਮਦਮਾ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜੇ ਨੂੰ ਲੈ ਕੇ ਸਰਬਸੰਮਤੀ ਨਾਲ ਕੀਤਾ ਗਿਆ ਮਤਾ ਪਾਸ
ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਅੱਜ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਹੋ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਸੱਤਾਧਾਰੀ ਪਾਰਟੀ ਦੇ ਵਿਧਾਇਕ ਵਿਸ਼ੇਸ਼ ਸੈਸ਼ਨ ਵਿੱਚ ਹਿੱਸਾ ਲੈਣ ਲਈ ਆਨੰਦਪੁਰ ਸਾਹਿਬ ਪਹੁੰਚੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਜੈਕਾਰਿਆਂ ਨਾਲ ਆਰੰਭ ਹੋਈ।
ਅਨੰਦਪੁਰ ਸਾਹਿਬ : ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਅੱਜ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਹੋ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਸੱਤਾਧਾਰੀ ਪਾਰਟੀ ਦੇ ਵਿਧਾਇਕ ਵਿਸ਼ੇਸ਼ ਸੈਸ਼ਨ ਵਿੱਚ ਹਿੱਸਾ ਲੈਣ ਲਈ ਆਨੰਦਪੁਰ ਸਾਹਿਬ ਪਹੁੰਚੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਜੈਕਾਰਿਆਂ ਨਾਲ ਆਰੰਭ ਹੋਈ।
ਪੰਜਾਬ ਵਿੱਚ ਸਥਿਤ ਤਿੰਨ ਤਖਤ ਸਾਹਿਬਾਨਾਂ ਤੇ ਗਲਿਆਰਿਆਂ ਨੂੰ ਪਵਿੱਤਰਤਾ ਦਾ ਦਰਜਾ ਦਿੱਤਾ। ਸ਼੍ਰੀ ਅਨੰਦਪੁਰ ਸਾਹਿਬ, ਦਮਦਮਾ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਸਥਿਤ ਗਲਿਆਰਿਆਂ ਨੂੰ ਪਵਿੱਤਰ ਐਲਾਨਾਂ ਲਈ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਜਿਸ ਨੂੰ ਸਰਬ ਸੰਮਤੀ ਨਾਲ ਪਾਸ ਕਰ ਲਿਆ ਗਿਆ। ਸ਼ਾਂਤੀਪੂਰਵਰ ਇਸ ਸ਼ੈਸ਼ਨ ਵਿੱਚ ਕਾਰਵਾਈ ਹੋਈ ਹੈ ਤੇ ਗੁਰੂ ਸਾਹਿਬ ਨੂੰ ਸਰਧਾਂਜਲੀ ਦਿੱਤੀ ਗਈ ਹੈ।
ਵਿਧਾਨ ਸਭਾ ਵਿੱਚ ਗਾਇਕ ਸਤਿੰਦਰ ਸਰਤਾਜ ਵੀ ਪਹੁੰਚੇ। ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁਨੀਸ਼ ਸਿਸੋਦੀਆ ਵੀ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਸਦਨ ਵਿਚ ਮੌਜੂਦ ਹਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰੀ ਮਤੇ ਦਾ ਸਮਰਥਨ ਕਰਦਿਆਂ ਭਾਜਪਾ ਦਾ ਨਾਂ ਲਏ ਬਗੈਰ ਕਿਹਾ ਕਿ ਪੰਜਾਬ ਵਿੱਚ ਰੋਜ਼ ਪੱਥਰ ਸੁੱਟ ਕੇ ਪਾਣੀ ਮਾਪਣ ਦੀ ਕੋਸ਼ਿਸ਼ ਕਿਨ੍ਹਾਂ ਵੱਲੋਂ ਕੀਤੀ ਜਾ ਰਹੀ ਹੈ।
ਬੇਸ਼ੱਕ ਪੰਜਾਬ ਯੂਨੀਵਰਸਿਟੀ ਦਾ ਮਾਮਲਾ ਹੋਵੇ ਜਿੱਥੇ ਅਜਿਹੇ ਵਾਈਸ ਚਾਂਸਲਰ ਲਗਾਏ ਜਾ ਰਹੇ ਹਨ ਜੋ ਇੱਥੋਂ ਦੇ ਸੱਭਿਆਚਾਰ ਨੂੰ ਬਦਲਣਾ ਚਾਹੁੰਦੇ ਹਨ, ਉਹ ਇਤਿਹਾਸ ਨੂੰ ਬਦਲਣਾ ਚਾਹੁੰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਮਤਾ ਸਰਬਸਮੰਤੀ ਨਾਲ ਪਾਸ ਹੋ ਗਿਆ ਹੈ।