Amritsar: ਗੇਟ ਹਕੀਮਾ ਇਲਾਕੇ ਵਿੱਚ ਨਿੱਕੇ ਬੱਚੇ ਦਾ ਭਰੂਣ ਮਿਲਣ ਨਾਲ ਫੈਲੀ ਸਨਸਨੀ, Police ਵੱਲੋਂ ਜਾਂਚ ਸ਼ੁਰੂ

ਅੰਮ੍ਰਿਤਸਰ ਗੇਟ ਹਕੀਮਾ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਨਿੱਕੇ ਬੱਚੇ ਦਾ ਭਰੂਣ ਮਿਲਣ ਦੀ ਖਬਰ ਸਾਹਮਣੇ ਆਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਕੇ ‘ਤੇ ਇਕੱਠੇ ਹੋ ਗਏ।

Update: 2025-12-29 10:24 GMT

ਅੰਮ੍ਰਿਤਸਰ : ਅੰਮ੍ਰਿਤਸਰ ਗੇਟ ਹਕੀਮਾ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਨਿੱਕੇ ਬੱਚੇ ਦਾ ਭਰੂਣ ਮਿਲਣ ਦੀ ਖਬਰ ਸਾਹਮਣੇ ਆਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਲੋਕਾਂ ਵੱਲੋਂ ਇਸ ਮੰਦਭਾਗੀ ਘਟਨਾ ਦੀ ਕੜੀ ਨਿੰਦਾ ਕਰਦਿਆਂ ਦੋਸ਼ੀ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇੱਕ ਨੌਜਵਾਨ ਨੇ ਦੇਖਿਆ ਕਿ ਕੁਝ ਕੁੱਤੇ ਇੱਕ ਛੋਟੇ ਜਿਹੇ ਭਰੂਣ ਨੂੰ ਮੂੰਹ ਵਿੱਚ ਪਾ ਕੇ ਲੈ ਕੇ ਜਾ ਰਹੇ ਸਨ।


ਨੌਜਵਾਨ ਨੇ ਤੁਰੰਤ ਸੂਝਬੂਝ ਦਿਖਾਉਂਦੇ ਹੋਏ ਕੁੱਤਿਆਂ ਨੂੰ ਮੌਕੇ ਤੋਂ ਭਜਾਇਆ ਅਤੇ ਇਸ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਭਰੂਣ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁੱਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਜਾਂ ਵਿਅਕਤੀਆਂ ਦੀ ਸ਼ਨਾਖਤ ਕੀਤੀ ਜਾ ਸਕੇ। ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਵੇਂ ਹੀ ਦੋਸ਼ੀ ਦੀ ਪਹਿਚਾਣ ਹੋਵੇਗੀ, ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਕਿਸੇ ਕੋਲ ਇਸ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਨਾਲ ਸਾਂਝੀ ਕਰੇ। ਇਸ ਘਟਨਾ ਨੇ ਸਮਾਜ ਨੂੰ ਇਕ ਵਾਰ ਫਿਰ ਸੋਚਣ ‘ਤੇ ਮਜਬੂਰ ਕਰ ਦਿੱਤਾ ਹੈ ਕਿ ਮਨੁੱਖਤਾ ਕਿਹੜੀ ਦਿਸ਼ਾ ਵੱਲ ਵਧ ਰਹੀ ਹੈ।

Tags:    

Similar News