ਗੈਂਗਸਟਰ ਧਮਕੀ ਮਾਮਲੇ ਵਿਚ AAP ਵੱਲੋਂ ਸੁਖਜਿੰਦਰ ਰੰਧਾਵਾ ਨੂੰ ਸਲਾਹ
ਗਰਗ ਨੇ ਇਹ ਵੀ ਦਾਅਵਾ ਕੀਤਾ ਕਿ 'ਆਮ ਆਦਮੀ ਪਾਰਟੀ' ਦੀ ਸਰਕਾਰ ਕਾਨੂੰਨ-ਵਿਵਸਥਾ ਦੇ ਮਾਮਲੇ ਵਿੱਚ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਕੰਮ ਕਰ ਰਹੀ ਹੈ ।
'ਆਮ ਆਦਮੀ ਪਾਰਟੀ' (AAP) ਦੇ ਆਗੂ ਨੀਲ ਗਰਗ ਨੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਲਾਹ ਦਿੰਦਿਆਂ ਕਿਹਾ ਹੈ ਕਿ ਉਹ 'ਆਪ' ਸਰਕਾਰ 'ਤੇ ਝੂਠੇ ਇਲਜ਼ਾਮ ਲਗਾਉਣ ਤੋਂ ਪਹਿਲਾਂ ਆਪਣੇ ਗਿਰੇਬਾਨ ਵਿੱਚ ਝਾਤੀ ਮਾਰਨ।
ਨੀਲ ਗਰਗ ਨੇ ਰੰਧਾਵਾ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜਦੋਂ ਉਹ ਸੱਤਾ ਵਿੱਚ ਸਨ, ਤਾਂ ਉਨ੍ਹਾਂ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਪੁਸ਼ਤਪਨਾਹੀ ਕੀਤੀ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੀ ਸਰਕਾਰ ਨੇ ਮੁਖਤਾਰ ਅੰਸਾਰੀ ਵਰਗੇ ਅਪਰਾਧੀਆਂ ਲਈ ਮਹਿੰਗੇ ਵਕੀਲ ਵੀ ਰੱਖੇ ਸਨ।
ਗਰਗ ਨੇ ਇਹ ਵੀ ਦਾਅਵਾ ਕੀਤਾ ਕਿ 'ਆਮ ਆਦਮੀ ਪਾਰਟੀ' ਦੀ ਸਰਕਾਰ ਕਾਨੂੰਨ-ਵਿਵਸਥਾ ਦੇ ਮਾਮਲੇ ਵਿੱਚ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਵਿੱਚ ਕਿਸੇ ਵੀ ਗੈਂਗਸਟਰ ਨੂੰ ਬਖਸ਼ਿਆ ਨਹੀਂ ਜਾ ਰਿਹਾ।
ਅੰਤ ਵਿੱਚ, ਨੀਲ ਗਰਗ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਨ੍ਹਾਂ ਨੂੰ ਮਿਲੀ ਧਮਕੀ ਬਾਰੇ ਸਾਰੀਆਂ ਜ਼ਰੂਰੀ ਜਾਣਕਾਰੀਆਂ ਸਾਂਝੀਆਂ ਕਰਨ ਦੀ ਸਲਾਹ ਦਿੱਤੀ। photo neel garg de