ਚੰਡੀਗੜ੍ਹ ਗ੍ਰਨੇਡ ਹਮਲੇ ਦਾ ਦੋਸ਼ੀ ਗ੍ਰਿਫਤਾਰ

Update: 2024-09-13 07:47 GMT

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 10 ਸਥਿਤ ਘਰ 'ਤੇ 11 ਸਤੰਬਰ ਨੂੰ ਗ੍ਰਨੇਡ ਹਮਲਾ ਹੋਇਆ ਸੀ। ਪੁਲਸ ਨੇ ਹਮਲਾ ਕਰਨ ਵਾਲੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜਿਆ ਗਿਆ ਮੁਲਜ਼ਮ ਰੋਹਨ ਮਸੀਹ ਅੰਮ੍ਰਿਤਸਰ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ ਹੈ। ਉਸ ਦੇ ਕਬਜ਼ੇ 'ਚੋਂ 9 ਐਮਐਮ ਦਾ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਪੁਸ਼ਟੀ ਕੀਤੀ ਹੈ। ਮੁਲਜ਼ਮ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਦੀ ਹਿਰਾਸਤ ਵਿੱਚ ਹੈ। ਸ਼ੁਰੂਆਤੀ ਜਾਂਚ 'ਚ ਰੋਹਨ ਨੇ ਗ੍ਰਨੇਡ ਹਮਲੇ ਦੀ ਗੱਲ ਕਬੂਲੀ ਹੈ। ਇਸੇ ਮਾਮਲੇ ਵਿੱਚ ਲੁਧਿਆਣਾ ਦੇ ਖੰਨਾ ਤੋਂ ਵੀ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।




 


Tags:    

Similar News