ਐਡਵੋਕੇਟ ਧਾਮੀ ਨੇ ਕਸ਼ਮੀਰ ਦੇ ਪੂੰਛ 'ਚ ਗੁਰਦੁਆਰੇ 'ਤੇ ਹਮਲੇ ਨੂੰ ਦੁਖਦਾਈ ਦੱਸਿਆ

ਐਡਵੋਕੇਟ ਧਾਮੀ ਨੇ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੀ ਮੌਤ 'ਤੇ ਗਹਿਰੀ ਸੰਵੇਦਨਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਪੀੜਾਦਾਇਕ ਘਟਨਾ ਸਿੱਖ ਜਗਤ ਲਈ ਵੱਡਾ

By :  Gill
Update: 2025-05-07 10:26 GMT

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਸ਼ਮੀਰ ਦੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਨੂੰ ਬਹੁਤ ਹੀ ਦੁਖਦਾਈ ਘਟਨਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਵਧੇ ਤਣਾਅ ਤੋਂ ਬਾਅਦ ਪੂੰਛ 'ਚ ਇਹ ਹਮਲਾ ਹੋਇਆ, ਜਿਸ ਨੇ ਸਿੱਖ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੀ ਮੌਤ 'ਤੇ ਗਹਿਰੀ ਸੰਵੇਦਨਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਪੀੜਾਦਾਇਕ ਘਟਨਾ ਸਿੱਖ ਜਗਤ ਲਈ ਵੱਡਾ ਘਾਟਾ ਹੈ ਅਤੇ ਇਸ ਨੇ ਹਰ ਦਿਲ ਨੂੰ ਦੁਖੀ ਕੀਤਾ ਹੈ। ਐਸ. ਜੀ. ਪੀ. ਸੀ. ਪ੍ਰਧਾਨ ਨੇ ਹਮਲੇ 'ਚ ਜਾਨ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ।

ਉਨ੍ਹਾਂ ਇਹ ਵੀ ਕਿਹਾ ਕਿ ਇਸ ਦੁਖਦਾਈ ਸਮੇਂ 'ਚ ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੀ ਪੂਰੀ ਹਮਦਰਦੀ ਉਨ੍ਹਾਂ ਨਾਲ ਹੈ।


Tags:    

Similar News