ਡੱਲੇਵਾਲ ਨੂੰ ਚੰਡੀਗੜ੍ਹ ਲਿਆਂਦਾ ; ਕੇਂਦਰ-ਕਿਸਾਨਾਂ ਵਿਚਕਾਰ ਛੇਵੀਂ ਮੀਟਿੰਗ ਸ਼ੁਰੂ
ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਮੀਟਿੰਗ ਲਈ ਪਹੁੰਚੇ ਹਨ। ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ;
ਡੱਲੇਵਾਲ ਨੂੰ ਚੰਡੀਗੜ੍ਹ ਲਿਆਂਦਾ ; ਕੇਂਦਰ-ਕਿਸਾਨਾਂ ਵਿਚਕਾਰ ਛੇਵੀਂ ਮੀਟਿੰਗ ਸ਼ੁਰੂ
ਚੰਡੀਗੜ੍ਹ : ਚੰਡੀਗੜ੍ਹ: ਫਸਲਾਂ ਅਤੇ MSP (ਘੱਟੋ-ਘੱਟ ਸਮਰਥਨ ਮੁੱਲ) ਸਬੰਧੀ ਮੰਗਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਛੇਵੇਂ ਦੌਰ ਦੀ ਗੱਲਬਾਤ ਚੰਡੀਗੜ੍ਹ ਵਿੱਚ ਸ਼ੁਰੂ ਹੋ ਗਈ।
ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਮੀਟਿੰਗ ਲਈ ਪਹੁੰਚੇ ਹਨ। ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਸ਼ਾਮਲ ਹੋ ਰਹੇ ਹਨ।
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ 28 ਕਿਸਾਨ ਆਗੂ ਮੀਟਿੰਗ ਲਈ ਪਹੁੰਚੇ ਹਨ। ਡੱਲੇਵਾਲ ਨੂੰ ਐਂਬੂਲੈਂਸ ਰਾਹੀਂ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਿਆਂਦਾ ਗਿਆ।
ਡੱਲੇਵਾਲ ਨੇ 14 ਫਰਵਰੀ ਨੂੰ ਹੋਈ ਪਿਛਲੀ ਮੀਟਿੰਗ ਵਿੱਚ ਸ਼ਿਰਕਤ ਕੀਤੀ ਸੀ ਅਤੇ ਕਿਹਾ ਸੀ ਕਿ ਕੇਂਦਰ ਨਾਲ ਗੱਲਬਾਤ ਸਕਾਰਾਤਮਕ ਰਹੀ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 25 ਫਰਵਰੀ ਨੂੰ ਦਿੱਲੀ ਵੱਲ ਕਿਸਾਨ ਮਾਰਚ ਕਰਨਗੇ, ਜੇਕਰ ਅੱਜ ਦੀ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।