Breaking : ਏਅਰ ਇੰਡੀਆ ਦਾ ਜਹਾਜ਼ ਉਡਾਣ ਦੌਰਾਨ ਹਾਦਸਾਗ੍ਰਸਤ

ਟੇਕਆਫ਼ ਦੌਰਾਨ ਜਹਾਜ਼ ਅਚਾਨਕ ਕੰਧ ਨਾਲ ਟਕਰਾ ਗਿਆ, ਜਿਸ ਨਾਲ ਜਹਾਜ਼ ਵਿੱਚ ਭਾਰੀ ਅੱਗ ਲੱਗ ਗਈ।

By :  Gill
Update: 2025-06-12 08:48 GMT

ਅਹਿਮਦਾਬਾਦ ਵਿੱਚ ਵੱਡਾ ਜਹਾਜ਼ ਹਾਦਸਾ!

ਏਅਰ ਇੰਡੀਆ ਦਾ ਜਹਾਜ਼ ਉਡਾਣ ਦੌਰਾਨ ਹਾਦਸਾਗ੍ਰਸਤ,

133 ਯਾਤਰੀ ਸਵਾਰ ਸਨ।

ਮੌਕੇ 'ਤੇ ਮੱਚੀ ਹਫੜਾ-ਦਫੜੀ ਮਚ ਗਈ

ਰਾਹਤ ਅਤੇ ਬਚਾਅ ਕਾਰਜ ਜਾਰੀ ਹਨ

 ਅੱਜ ਦੁਪਹਿਰ ਗੁਜਰਾਤ ਦੀ ਰਾਜਧਾਨੀ ਅਹਿਮਦਾਬਾਦ ਦੇ ਮੇਘਨਗਰ ਇਲਾਕੇ ਵਿੱਚ ਏਅਰ ਇੰਡੀਆ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ, ਜਹਾਜ਼ ਵਿੱਚ 242 ਯਾਤਰੀ ਸਵਾਰ ਸਨ। ਹਾਦਸਾ ਉਸ ਵਕਤ ਵਾਪਰਿਆ ਜਦੋਂ ਜਹਾਜ਼ ਯਾਤਰੀਆਂ ਨੂੰ ਲੈ ਕੇ ਉਡਾਣ ਭਰਨ ਵਾਲਾ ਸੀ। ਟੇਕਆਫ਼ ਦੌਰਾਨ ਜਹਾਜ਼ ਅਚਾਨਕ ਕੰਧ ਨਾਲ ਟਕਰਾ ਗਿਆ, ਜਿਸ ਨਾਲ ਜਹਾਜ਼ ਵਿੱਚ ਭਾਰੀ ਅੱਗ ਲੱਗ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਯਾਤਰੀਆਂ ਦੀ ਸੁਰੱਖਿਆ ਅਤੇ ਹਾਲਤ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਹਾਦਸੇ ਦੇ ਕਾਰਨਾਂ ਅਤੇ ਜਾਨੀ-ਮਾਲੀ ਨੁਕਸਾਨ ਬਾਰੇ ਅਧਿਕਾਰਤ ਜਾਣਕਾਰੀ ਆਉਣ ਬਾਕੀ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਹਾਦਸਾਗ੍ਰਸਤ ਹੋਇਆ ਜਹਾਜ਼ ਇੱਕ ਯਾਤਰੀ ਜਹਾਜ਼ ਹੈ।

ਲੋਕਾਂ ਨੇ ਹਾਦਸੇ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ। 7 ਫਾਇਰ ਬ੍ਰਿਗੇਡ ਗੱਡੀਆਂ ਅਤੇ ਐਂਬੂਲੈਂਸਾਂ ਵੀ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਈਆਂ ਹਨ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਐਨਡੀਆਰਐਫ ਦੀਆਂ 2 ਟੀਮਾਂ ਵੀ ਬਚਾਅ ਕਾਰਜ ਵਿੱਚ ਲੱਗੀਆਂ ਹੋਈਆਂ ਹਨ। ਗੁਜਰਾਤ ਰਾਜ ਪੁਲਿਸ ਕੰਟਰੋਲ ਰੂਮ ਨੇ ਜਹਾਜ਼ ਹਾਦਸੇ ਦੀ ਪੁਸ਼ਟੀ ਕੀਤੀ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਹਾਜ਼ ਹਾਦਸੇ ਦੀ ਘਟਨਾ 'ਤੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਅਤੇ ਪੁਲਿਸ ਕਮਿਸ਼ਨਰ ਨਾਲ ਗੱਲ ਕੀਤੀ ਹੈ। ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ, ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੇ ਸਵਾਰ ਹੋਣ ਦੀ ਖ਼ਬਰ ਹੈ।

Tags:    

Similar News