ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਕੀਤੀ ਰੱਦ

Update: 2024-09-08 03:14 GMT

ਨਕੋਦਰ ਗੋਲੀਕਾਂਡ 'ਤੇ ਉੱਠੇ ਸਵਾਲ

ਚੰਡੀਗੜ੍ਹ : ਹਾਲ ਦੀ ਘੜੀ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸੀਬਤਾਂ ਖ਼ਤਮ ਨਹੀਂ ਹੋ ਰਹੀਆਂ। ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਫਿਰ ਸਾਬਕਾ ਅਕਾਲੀ ਮੰਤਰੀਆਂ ਨੂੰ ਅਤੇ ਹੁਣ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਦੇ ਸਲਾਹਕਾਰ ਉਤੇ ਉਗਲੀਆਂ ਉਠਣੀਆਂ ਸ਼ੁਰੂ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਉਨ੍ਹਾਂ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਅਸਲ ਵਿਚ ਨਕੋਦਰ ਪੁਲੀਸ ਗੋਲੀ ਕਾਂਡ ਵਿੱਚ ਉਸ ’ਤੇ ਸਵਾਲ ਉਠਾਏ ਗਏ ਸਨ। ਹਾਲਾਂਕਿ ਪ੍ਰੈੱਸ ਕਾਨਫਰੰਸ 'ਚ ਉਨ੍ਹਾਂ ਸਪੱਸ਼ਟ ਕੀਤਾ ਕਿ ਸਾਲਾਂ ਪੁਰਾਣੀ ਘਟਨਾ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ। ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਦੀ ਤਰਫੋਂ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਪਾ ਕੇ ਆਪਣੀ ਨਿਯੁਕਤੀ ਰੱਦ ਕਰਨ ਦੀ ਜਾਣਕਾਰੀ ਦਿੱਤੀ ਹੈ।

ਦਰਬਾਰਾ ਸਿੰਘ ਗੁਰੂ ਨੂੰ ਪਹਿਲਾਂ ਅਕਾਲੀ ਦਲ ਨੇ ਕਾਰਜਕਾਰੀ ਪ੍ਰਧਾਨ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਸੀ। ਪਰ ਵਿਰੋਧੀ ਪਾਰਟੀਆਂ ਅਤੇ ਆਲੋਚਕਾਂ ਨੇ ਇਸ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ ਤੌਰ ਤਰੀਕਿਆਂ ਨੂੰ ਸੁਧਾਰਨ ਲਈ ਤਿਆਰ ਨਹੀਂ ਹੈ। ਨਾਲ ਹੀ ਪਾਰਟੀ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਲਈ ਅਕਾਲੀ ਦਲ ਨੇ ਉਨ੍ਹਾਂ ਦੀ ਨਿਯੁਕਤੀ ਵਾਪਸ ਲੈ ਲਈ ਹੈ।

Tags:    

Similar News