ਅਕਾਲੀ ਦਲ ਦੀ ਮੀਟਿੰਗ ਅੱਜ, SGPC ਮੁਖੀ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। SGPC ਦੇ ਮੁਖੀ

Update: 2024-12-06 05:47 GMT

ਚੰਡੀਗੜ੍ਹ : ਪੰਜਾਬ ਦੇ ਅੰਮ੍ਰਿਤਸਰ 'ਚ ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਅਸਫਲ ਕੋਸ਼ਿਸ਼ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ 'ਚ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਸ਼ੁਰੂ ਹੋਵੇਗੀ। ਪਰ ਇਸ ਮੀਟਿੰਗ ਤੋਂ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਅਚਾਨਕ ਅੰਮ੍ਰਿਤਸਰ ਆ ਗਏ। ਕਰੀਬ ਇੱਕ ਘੰਟੇ ਤੱਕ ਦੋਵਾਂ ਵਿਚਾਲੇ ਗੱਲਬਾਤ ਹੋਈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। SGPC ਦੇ ਮੁਖੀ ਧਾਮੀ ਨੇ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ ਪਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਅੱਜ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਮੀਟਿੰਗ ਸਬੰਧੀ ਗੱਲਬਾਤ ਹੋਈ ਹੈ।

ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਏ ਜਾਣ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ। 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਵਾਪਰੀਆਂ ਘਟਨਾਵਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਅਕਾਲੀ ਦਲ ਨੂੰ ਤਾੜਨਾ ਕੀਤੀ ਸੀ। ਇੰਨਾ ਹੀ ਨਹੀਂ ਅਗਲੇ 6 ਮਹੀਨਿਆਂ ਵਿੱਚ ਨਵਾਂ ਅਕਾਲੀ ਦਲ ਬਣਾਉਣ ਅਤੇ ਇਸ ਦੌਰਾਨ ਨਿਯਮਾਂ ਅਨੁਸਾਰ ਨਵੇਂ ਚਿਹਰਿਆਂ ਦੀ ਚੋਣ ਕਰਨ ਦੇ ਹੁਕਮ ਵੀ ਦਿੱਤੇ ਗਏ।

ਵਰਣਨਯੋਗ ਹੈ ਕਿ ਸੁਖਬੀਰ ਬਾਦਲ ਨੇ 10 ਦਿਨ 5 ਗੁਰਦੁਆਰਿਆਂ ਵਿਚ ਸੇਵਾ ਕਰਨੀ ਹੈ ਅਤੇ ਅਜੇ ਚੌਥਾ ਦਿਨ ਹੈ। ਅਗਲੇ ਦਿਨ ਅੰਮ੍ਰਿਤਸਰ 'ਚ ਸੇਵਾ ਕਰਦੇ ਹੋਏ ਖਾਲਿਸਤਾਨ ਸਮਰਥਕ ਨਰਾਇਣ ਸਿੰਘ ਚੌਧਰੀ ਨੇ ਹਰਿਮੰਦਰ ਸਾਹਿਬ ਦੇ ਬਾਹਰ ਉਨ੍ਹਾਂ 'ਤੇ ਗੋਲੀ ਚਲਾ ਦਿੱਤੀ ਸੀ।

ਦੂਜੇ ਪਾਸੇ 2 ਦਸੰਬਰ ਦੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਗਿਆ ਦਾ ਅਸਤੀਫਾ ਕੁਝ ਦਿਨਾਂ ਵਿੱਚ ਪ੍ਰਵਾਨ ਕਰਕੇ ਇਸ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਣੀ ਹੈ। ਉਮੀਦ ਹੈ ਕਿ ਇਸ ਮੀਟਿੰਗ ਵਿੱਚ ਅਕਾਲੀ ਦਲ ਇਸ ਬਾਰੇ ਵੀ ਕੋਈ ਫੈਸਲਾ ਲਵੇਗਾ ਅਤੇ ਇਸ ਬਾਰੇ ਵਿਚਾਰ ਕਰੇਗਾ।

Tags:    

Similar News