Breaking : ਅਕਾਲੀ ਦਲ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕੀਤਾ

ਹਾਲਾਂਕਿ ਇਸ ਤੋਂ ਪਹਿਲਾਂ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲ ਚੁੱਕੇ ਹਨ। ਜਦੋਂਕਿ ਇਸ ਤੋਂ ਬਾਅਦ ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨਾਲ;

Update: 2025-01-10 11:48 GMT

16 ਨਵੰਬਰ ਨੂੰ ਸੁਖਬੀਰ ਬਾਦਲ ਨੇ ਦਿੱਤਾ ਸੀ ਅਸਤੀਫ਼ਾ

ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅਸਤੀਫ਼ਾ ਕੀਤਾ ਮਨਜੂਰ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿਚ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਇਥੇ ਨਾਲ ਹੀ ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੇ ਬਥੇਰੀਆਂ ਕੋਸ਼ਿਸ਼ਾਂ ਕੀਤੀਆਂ ਕਿ ਅਸਤੀਫਾ ਮਨਜ਼ੂਰ ਨਾ ਹੋਵੇ ਇਸ ਲਈ ਅਕਾਲੀ ਦਲ ਦੇ ਕਈ ਲੀਡਰਾਂ ਨੇ ਕਈ ਵਾਰ ਜਥੇਦਾਰ ਸ੍ਰੀ ਅਕਾਲ ਤਖਤ ਤੱਕ ਵੀ ਪਹੁੰਚ ਕੀਤੀ ਪਰ ਹੁਣ ਆਖਰਕਾਰ ਹਾਲਾਤ ਨੂੰ ਵੇਖਦੇ ਹੋਏ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰ ਰਹੇ ਸਨ। ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਫੈਸਲਾ ਲਿਆ ਹੈ। ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਲਈ ਰਣਨੀਤੀ ਤਿਆਰ ਕੀਤੀ ਹੈ। ਮੀਟਿੰਗ ਵਿੱਚ ਸੁਖਬੀਰ ਬਾਦਲ ਵੀ ਪਹੁੰਚ ਗਏ ਸਨ।

ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3 ਵਜੇ ਹੋਈ ਹੈ। ਡਾਕਟਰ ਦਲਜੀਤ ਸਿੰਘ ਚੀਮਾ ਨੇ ਦੋ ਦਿਨ ਪਹਿਲਾਂ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਸੀ।

ਹਾਲਾਂਕਿ ਇਸ ਤੋਂ ਪਹਿਲਾਂ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲ ਚੁੱਕੇ ਹਨ। ਜਦੋਂਕਿ ਇਸ ਤੋਂ ਬਾਅਦ ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਪੱਸ਼ਟ ਕੀਤਾ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ।

ਸੁਖਬੀਰ ਬਾਦਲ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਸਨ। 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਕਾਰਜਕਾਰਨੀ ਨੂੰ ਅਸਤੀਫ਼ਾ ਪ੍ਰਵਾਨ ਕਰਕੇ ਅਕਾਲ ਤਖ਼ਤ ਸਕੱਤਰੇਤ ਨੂੰ ਸੂਚਿਤ ਕਰਨ ਦੀ ਹਦਾਇਤ ਕੀਤੀ ਗਈ ਸੀ। ਹਾਲਾਂਕਿ ਅਕਾਲੀ ਆਗੂਆਂ ਨੇ ਧਾਰਮਿਕ ਸੇਵਾਵਾਂ ਦਾ ਹਵਾਲਾ ਦਿੰਦੇ ਹੋਏ ਕਾਰਜਕਾਰਨੀ ਦੀ ਮੀਟਿੰਗ ਲਈ ਸਮਾਂ ਮੰਗਿਆ ਸੀ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ।

ਸ਼੍ਰੋਮਣੀ ਕਮੇਟੀ ਨਾਲ ਹੋਈ ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਲੰਬੀ ਚਰਚਾ ਹੋਈ। ਮੀਟਿੰਗ ਦੌਰਾਨ ਸਪੱਸ਼ਟ ਸੰਕੇਤ ਦਿੱਤੇ ਗਏ ਕਿ ਨਵੇਂ ਸਾਲ ਵਿਚ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇਗੀ ਅਤੇ ਅਜਿਹੇ ਵਰਕਰਾਂ ਅਤੇ ਵਿਅਕਤੀਆਂ ਨੂੰ ਮੈਂਬਰ ਬਣਾਇਆ ਜਾਵੇਗਾ ਜੋ ਹੇਠਲੇ ਪੱਧਰ 'ਤੇ ਭਰੋਸੇਯੋਗ ਅਤੇ ਪਾਰਟੀ ਲੀਡਰਸ਼ਿਪ ਦੇ ਵਫ਼ਾਦਾਰ ਹੋਣ।

Tags:    

Similar News