ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਮਗਰੋਂ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ;
ਸੁਖਬੀਰ ਬਾਦਲ ਦੇ ਅਸਤੀਫ਼ੇ ਦੀ ਪ੍ਰਵਾਨਗੀ ਦਾ ਹੋਵੇਗਾ ਫ਼ੈਸਲਾ
ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਸੀ। ਵਫਦ ਨੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕੀਤੀ ਅਤੇ ਸੁਖਬੀਰ ਬਾਦਲ ਦੇ ਅਸਤੀਫ਼ੇ ਦੀ ਪ੍ਰਵਾਣਗੀ ਬਾਰੇ ਚਰਚਾ ਕੀਤੀ । ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਇਹ ਵਫ਼ਦ ਸ੍ਰੀ ਦਰਬਾਰ ਸਾਹਿਬ ਪਹੁੰਚਿਆ। ਦਰਅਸਲ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਕਾਰਜਕਾਰਨੀ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 10 ਜਨਵਰੀ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਚੰਡੀਗੜ੍ਹ ਮੁੱਖ ਦਫਤਰ ਵਿਖੇ ਹੋਵੇਗੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਅਸਤੀਫ਼ੇ ਬਾਰੇ ਫੈਸਲਾ ਲੈਣ ਦੇ ਨਾਲ-ਨਾਲ ਜਥੇਬੰਦੀ ਦੀ ਮਜ਼ਬੂਤੀ ਲਈ ਚਲਾਈ ਜਾਣ ਵਾਲੀ ਮੈਂਬਰਸ਼ਿਪ ਮੁਹਿੰਮ ਬਾਰੇ ਵੀ ਰਣਨੀਤੀ ਬਣਾਈ ਜਾਵੇਗੀ।
ਇਹ ਜਾਣਕਾਰੀ ਸੀਨੀਅਰ ਅਕਾਲੀ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਦਿੱਤੀ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਅਕਾਲੀ ਦਲ ਦੇ ਆਗੂਆਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਸੀ। ਵੱਲੋਂ ਦਿੱਤੇ ਹੁਕਮਾਂ ਨੂੰ ਲਾਗੂ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਜਾਣਕਾਰੀ ਦਿੱਤੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਮਗਰੋਂ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ- ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਿਰ ਝੁਕਾਇਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ- ਅਸੀਂ ਆਪਣੀ ਫਰਿਆਦ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਆਏ ਹਾਂ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਮਗਰੋਂ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ- ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਿਰ ਝੁਕਾਇਆ ਹੈ। ਸਾਨੂੰ ਜੋ ਵੀ ਸਜ਼ਾ ਮਿਲੀ, ਅਸੀਂ ਪੂਰੀ ਕੀਤੀ। ਚੀਮਾ ਨੇ ਆਖਿਆ ਕਿ ਅਸੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਬੈਠਕ 10 ਜਨਵਰੀ ਨੂੰ ਸੱਦ ਲਈ ਹੈ ਅਤੇ ਸੁਖਬੀਰ ਬਾਦਲ ਦੇ ਅਸਤੀਫ਼ੇ ਦੀ ਪ੍ਰਵਾਣਗੀ ਦਾ ਫੈਸਲਾ ਕੀਤਾ ਜਾਵੇਗਾ।