Amritsar Police ਦੀ ਵੱਡੀ ਕਾਰਵਾਈ, ਸਰਹੱਦ ਪਾਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਬੇਨਕਾਬ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਜੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਜੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 4 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 1.5 ਕਿਲੋਗ੍ਰਾਮ ਹੈਰੋਇਨ, 2 ਆਧੁਨਿਕ ਪਿਸਤੌਲ (ਇੱਕ 9 ਐਮਐਮ ਅਤੇ ਇੱਕ .30 ਬੋਰ), 34 ਜਿੰਦਾ 9 ਐਮਐਮ ਕਾਰਤੂਸ ਅਤੇ 1.98 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਸਾਰੇ ਆਪਣੇ ਖੇਤਾਂ ਵਿੱਚ ਹੀ ਡਰੋਨ ਨੂੰ ਉਤਾਰਦੇ ਸਨ। ਇਨ੍ਹਾਂ ਤੇ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਸੀ।
ਪੁਲਿਸ ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਨਸ਼ਾ ਤਸਕਰੀ ਅਤੇ ਅਪਰਾਧਕ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਕੀਤੀ ਗਈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਦੋਸ਼ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਦੋਸ਼ੀਆਂ ਨੂੰ ਪਾਕਿਸਤਾਨ ਵੱਲੋਂ ਨਿਰਦੇਸ਼ ਮਿਲਦੇ ਸਨ, ਜਿਨ੍ਹਾਂ ਦੇ ਅਧੀਨ ਉਹ ਸਰਹੱਦ ਪਾਰੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਅਤੇ ਫਿਰ ਉਹਨਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਦੇ ਸਨ।
ਇਹ ਮਾਡਿਊਲ ਨਸ਼ਿਆਂ ਨਾਲ ਨਾਲ ਹਥਿਆਰਾਂ ਦੀ ਤਸਕਰੀ ਕਰਕੇ ਸੂਬੇ ਦੀ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਲਈ ਵੱਡਾ ਖ਼ਤਰਾ ਬਣਿਆ ਹੋਇਆ ਸੀ। ਇਸ ਮਾਮਲੇ ਸਬੰਧੀ ਥਾਣਾ ਸਿਵਲ ਲਾਈਨਜ਼, ਅੰਮ੍ਰਿਤਸਰ ਵਿੱਚ ਐਫ਼ਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਹੁਣ ਦੋਸ਼ੀਆਂ ਦੇ ਅੱਗੇ ਅਤੇ ਪਿੱਛੇ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਨੂੰ ਵੀ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾ ਸਕੇ।