ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਸਰਹੱਦ ਪਾਰ ਨਸ਼ੀਲਾ ਮੋਡਿਊਲ ਬੇਨਕਾਬ, ਡਰੱਗ ਕਿੰਗਪਿਨ ਰਾਜਪਾਲ ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਇੱਕ ਵੱਡੇ ਮੋਡਿਊਲ ਦਾ ਪਰਦਾਫਾਸ਼ ਕਰਦਿਆਂ ਡਰੱਗ ਕਿੰਗਪਿਨ ਰਾਜਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਕਿਲੋ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਰਾਜਪਾਲ ਸਿੰਘ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਮਿਲ ਕੇ ਸਰਹੱਦ ਪਾਰ ਨੈਟਵਰਕ ਚਲਾ ਰਿਹਾ ਸੀ ਅਤੇ ਡੇਰਾ ਬਾਬਾ ਨਾਨਕ ਸੈਕਟਰ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦਾ ਸੀ।

Update: 2025-10-23 10:16 GMT

ਅੰਮ੍ਰਿਤਸਰ (ਗੁਰਪਿਆਰ ਥਿੰਦ) : ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਇੱਕ ਵੱਡੇ ਮੋਡਿਊਲ ਦਾ ਪਰਦਾਫਾਸ਼ ਕਰਦਿਆਂ ਡਰੱਗ ਕਿੰਗਪਿਨ ਰਾਜਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਕਿਲੋ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਰਾਜਪਾਲ ਸਿੰਘ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਮਿਲ ਕੇ ਸਰਹੱਦ ਪਾਰ ਨੈਟਵਰਕ ਚਲਾ ਰਿਹਾ ਸੀ ਅਤੇ ਡੇਰਾ ਬਾਬਾ ਨਾਨਕ ਸੈਕਟਰ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦਾ ਸੀ।


ਕਮਿਸ਼ਨਰ ਨੇ ਕਿਹਾ ਕਿ ਗ੍ਰਿਫਤਾਰ ਕੀਤਾ ਗਿਆ ਆਰੋਪੀ ਪਹਿਲਾਂ ਵੀ ਨਸ਼ੇ ਨਾਲ ਸੰਬੰਧਿਤ ਕੇਸਾਂ ਵਿੱਚ ਵਾਂਛਿਤ ਸੀ। ਉਹ ਮਕਬੂਲਪੁਰਾ ਥਾਣੇ ਅਤੇ ਬਟਾਲਾ ਦੇ ਕੇਸਾਂ ਵਿੱਚ ਵੀ ਸ਼ਾਮਲ ਰਹਿ ਚੁੱਕਾ ਹੈ। ਇਸ ਤੋਂ ਪਹਿਲਾਂ ਲੱਕੀ ਨਾਮਕ ਇੱਕ ਆਰੋਪੀ ਤੋਂ ਤਿੰਨ ਕਿਲੋ 154 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਦੀ ਜਾਂਚ ਦੌਰਾਨ ਹੀ ਰਾਜਪਾਲ ਸਿੰਘ ਦਾ ਨਾਮ ਸਾਹਮਣੇ ਆਇਆ।

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਰਾਜਪਾਲ ਸਿੰਘ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਕਾਫ਼ੀ ਐਕਟਿਵ ਸੀ ਅਤੇ ਡੇਰਾ ਬਾਬਾ ਨਾਨਕ ਸੈਕਟਰ ਰਾਹੀਂ ਕਈ ਵੱਡੀਆਂ ਖੇਪਾਂ ਭੇਜ ਅਤੇ ਪ੍ਰਾਪਤ ਕਰ ਚੁੱਕਾ ਸੀ। ਉਹ ਨਸ਼ਾ ਝੋਲਿਆਂ ਅਤੇ ਕੱਪੜਿਆਂ ਦੇ ਬੈਗਾਂ ਵਿੱਚ ਛੁਪਾ ਕੇ ਵੱਖ-ਵੱਖ ਸ਼ਹਿਰਾਂ ਜਿਵੇਂ ਜਲੰਧਰ ਅਤੇ ਲੁਧਿਆਣਾ ਵਿੱਚ ਸਪਲਾਈ ਕਰਦਾ ਸੀ। ਪੁਲਿਸ ਕਮਿਸ਼ਨਰ ਭੁੱਲਰ ਨੇ ਕਿਹਾ ਕਿ ਇਸ ਕੇਸ ਵਿੱਚ ਇੱਕ ਹੋਰ ਸਥਾਨਕ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਤੋਂ ਪੁੱਛਗਿੱਛ ਦੌਰਾਨ ਹੋਰ ਨਾਂ ਸਾਹਮਣੇ ਆਏ ਹਨ।


ਉਨ੍ਹਾਂ ਬਾਰੇ ਵੀ ਕਾਰਵਾਈ ਜਾਰੀ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਸ ਸਮੇਂ ਸਾਰੀ ਚੇਨ ਦੀ ਜਾਂਚ ਕਰ ਰਹੀ ਹੈ ਕਿ ਇਹ ਵੱਡੀਆਂ ਖੇਪਾਂ ਕਿੱਥੋਂ ਆਈਆਂ ਅਤੇ ਕਿੱਥੇ ਸਪਲਾਈ ਕੀਤੀਆਂ ਗਈਆਂ। ਇਸਨੂੰ ਪੁਲਿਸ ਨੇ ਇੱਕ ਵੱਡਾ “ਨਾਰਕੋ ਕਾਟੇਲ” ਕਹਿ ਕੇ ਦਰਜ ਕੀਤਾ ਹੈ, ਜੋ ਸਰਹੱਦ ਪਾਰ ਨਸ਼ੇ ਦੀ ਤਸਕਰੀ ਦੇ ਵੱਡੇ ਜਾਲ ਨੂੰ ਬੇਨਕਾਬ ਕਰਦਾ ਹੈ।

Tags:    

Similar News