Gurdaspur ’ਚ ਪੁਲਿਸ ਮੁਲਾਜ਼ਮ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨੂੰ Amritsar Rural Police ਨੇ ਕੀਤਾ ਨਾਕਾਮ
ਅੰਮ੍ਰਿਤਸਰ ਰੂਰਲ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦ ਪੁਲਿਸ ਨੇ ਕਾਰਵਾਈ ਕਰਦਿਆਂ ISI ਦੀ ਸਹਾਇਤਾ ਨਾਲ ਚੱਲ ਰਹੇ ਦਹਿਸ਼ਤਗਰਦੀ ਅਤੇ ਸਰਹੱਦ ਪਾਰ ਹਥਿਆਰ ਤਸਕਰੀ ਮੋਡੀਊਲ ਦਾ ਭੰਡਾਫੋੜ ਕੀਤਾ ਹੈ।
ਅੰਮ੍ਰਿਤਸਰ : ਅੰਮ੍ਰਿਤਸਰ ਰੂਰਲ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦ ਪੁਲਿਸ ਨੇ ਕਾਰਵਾਈ ਕਰਦਿਆਂ ISI ਦੀ ਸਹਾਇਤਾ ਨਾਲ ਚੱਲ ਰਹੇ ਦਹਿਸ਼ਤਗਰਦੀ ਅਤੇ ਸਰਹੱਦ ਪਾਰ ਹਥਿਆਰ ਤਸਕਰੀ ਮੋਡੀਊਲ ਦਾ ਭੰਡਾਫੋੜ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸੋਹੇਲ ਮੀਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਦੋਨਾਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਮਾਹਵਾ ਤੋਂ ਕਾਬੂ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 1 ਏ.ਕੇ-47 ਰਾਈਫਲ, 2 ਮੈਗਜ਼ੀਨ, 36 ਜਿੰਦਾ ਰਾਊਂਡ ਅਤੇ 3 ਆਧੁਨਿਕ 9mm ਗਲੋਕ ਪਿਸਟਲ ਬਰਾਮਦ ਕੀਤੇ ਗਏ ਹਨ।
ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰਾਂ ਦਾਜਖੀਰਾ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜਿਆ ਗਿਆ ਸੀ। ਜਾਂਚ ਏਜੰਸੀਆਂ ਦੇ ਮੁਤਾਬਕ ਪਾਕਿਸਤਾਨ ਦੀ ਖੁਫੀਆ ਏਜੰਸੀ ISI ਵੱਲੋਂ ਇਹ ਸਾਜ਼ਿਸ਼ ਰਚੀ ਗਈ ਸੀ। ਪੁਲਿਸ ਨੂੰ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਹਥਿਆਰ ਗੁਰਦਾਸਪੁਰ ਭੇਜੇ ਜਾਣੇ ਸਨ, ਜਿੱਥੇ ਇੱਕ ਹੋਰ ਪੁਲਿਸ ਮੁਲਾਜ਼ਮ ਨੂੰ ਨਿਸ਼ਾਨਾ ਬਣਾਕੇ ਕਤਲ ਕਰਨ ਦੀ ਸਾਜ਼ਿਸ਼ ਬਣਾਈ ਗਈ ਸੀ।
ਇਸ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸੋਹੇਲ ਮੀਰ ਨੇ ਪ੍ਰੈਸ ਕਾਨਫਰੰਸ ਕਰਕੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮੋਡੀਊਲ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ।