ਹਰਿਆਣਾ ਵਿਚ ਅਨਿਲ ਵਿੱਜ ਨੇ ਠੋਕਿਆ ਮੁੱਖ ਮੰਤਰੀ ਬਨਣ ਦਾ ਦਾਅਵਾ

ਕਿਹਾ- ਮੈਂ ਸਭ ਤੋਂ ਸੀਨੀਅਰ ਹਾਂ, ਬਦਲਾਂਗਾ ਹਰਿਆਣਾ ਦੀ ਤਕਦੀਰ

Update: 2024-09-15 09:43 GMT

ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਖਿੱਚੋਤਾਣ ਲਗਾਤਾਰ ਵਧਦੀ ਜਾ ਰਹੀ ਹੈ। ਇਸੇ ਲੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ਅੰਬਾਲਾ ਛਾਉਣੀ ਤੋਂ ਵਿਧਾਇਕ ਅਨਿਲ ਵਿੱਜ ਨੇ ਮੁੱਖ ਮੰਤਰੀ ਅਹੁਦੇ ਲਈ ਦਾਅਵਾ ਪੇਸ਼ ਕੀਤਾ ਹੈ। ਐਤਵਾਰ ਨੂੰ ਉਨ੍ਹਾਂ ਨੇ ਕਿਹਾ, 'ਭਾਜਪਾ 'ਚ ਸਭ ਤੋਂ ਸੀਨੀਅਰ ਹੋਣ ਦੇ ਨਾਤੇ ਮੈਂ ਮੰਗ ਕਰਾਂਗਾ ਕਿ ਜੇਕਰ ਪਾਰਟੀ ਸੱਤਾ 'ਚ ਆਉਂਦੀ ਹੈ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਜਾਵੇ।' 6 ਵਾਰ ਵਿਧਾਇਕ ਰਹਿ ਚੁੱਕੇ ਵਿੱਜ ਇਸ ਵਾਰ ਅੰਬਾਲਾ ਕੈਂਟ ਤੋਂ ਚੋਣ ਲੜ ਰਹੇ ਹਨ। ਚੋਣ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਪਣੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕੀਤਾ।

ਅਨਿਲ ਵਿੱਜ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਨ੍ਹਾਂ ਕਦੇ ਵੀ ਪਾਰਟੀ ਅੱਗੇ ਕੋਈ ਮੰਗ ਨਹੀਂ ਰੱਖੀ। ਉਨ੍ਹਾਂ ਕਿਹਾ, 'ਮੇਰੇ ਹਲਕੇ ਅਤੇ ਹੋਰ ਥਾਵਾਂ ਤੋਂ ਵੀ ਲੋਕ ਮੇਰੇ ਕੋਲ ਆ ਰਹੇ ਹਨ। ਉਹ ਕਹਿੰਦੇ ਹਨ ਕਿ ਮੈਂ ਸਭ ਤੋਂ ਸੀਨੀਅਰ ਹੋਣ ਦੇ ਬਾਵਜੂਦ ਮੁੱਖ ਮੰਤਰੀ ਕਿਉਂ ਨਹੀਂ ਬਣ ਸਕਦਾ ? ਇਸ ਲਈ ਲੋਕਾਂ ਦੀ ਮੰਗ ਅਤੇ ਆਪਣੀ ਸੀਨੀਆਰਤਾ ਦੇ ਆਧਾਰ 'ਤੇ ਮੈਂ ਆਪਣੀ ਆਵਾਜ਼ ਬੁਲੰਦ ਕੀਤੀ। ਮੈਂ ਮੁੱਖ ਮੰਤਰੀ ਬਣਨ ਦਾ ਆਪਣਾ ਦਾਅਵਾ ਪੇਸ਼ ਕਰਾਂਗਾ। ਸਾਬਕਾ ਗ੍ਰਹਿ ਮੰਤਰੀ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪਾਰਟੀ ਉਨ੍ਹਾਂ ਨੂੰ ਉੱਚ ਅਹੁਦੇ ਲਈ ਚੁਣਦੀ ਹੈ ਤਾਂ ਉਹ ਹਰਿਆਣਾ ਦੀ ਨੁਹਾਰ ਬਦਲ ਦੇਣਗੇ।

Tags:    

Similar News