ਇੱਕ ਹੋਰ Ex IAS ਅਧਿਕਾਰੀ ਨਾਲ ਵੱਜੀ 76 ਲੱਖ ਦੀ cyber ਠੱਗੀ
ਕੁੱਝ ਦਿਨ ਪਹਿਲਾਂ ਸਾਬਕਾ ਆਈਜੀ ਅਮਰਜੀਤ ਸਿੰਘ ਚਾਹਲ ਨਾਲ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਦੇ ਚਲਦੇ ਉਹਨਾਂ ਵੱਲੋਂ ਆਪਣੇ ਆਪ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜੋ ਇਸ ਸਮੇਂ ਜਿਹੜੇ ਇਲਾਜ ਹਸਪਤਾਲ ਵਿੱਚ ਦਾਖਲਾ ਹਨ ਉੱਥੇ ਹੀ ਹੁਣ ਅੰਮ੍ਰਿਤਸਰ ਵਿਚ ਇੱਕ ਹੋਰ ਸਾਬਕਾ ਆਈਏਐਸ ਅਧਿਕਾਰੀ ਨਾਲ ਵੱਡੀ ਸਾਈਬਰ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਅੰਮ੍ਰਿਤਸਰ : ਕੁੱਝ ਦਿਨ ਪਹਿਲਾਂ ਸਾਬਕਾ ਆਈਜੀ ਅਮਰਜੀਤ ਸਿੰਘ ਚਾਹਲ ਨਾਲ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਦੇ ਚਲਦੇ ਉਹਨਾਂ ਵੱਲੋਂ ਆਪਣੇ ਆਪ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜੋ ਇਸ ਸਮੇਂ ਜਿਹੜੇ ਇਲਾਜ ਹਸਪਤਾਲ ਵਿੱਚ ਦਾਖਲਾ ਹਨ ਉੱਥੇ ਹੀ ਹੁਣ ਅੰਮ੍ਰਿਤਸਰ ਵਿਚ ਇੱਕ ਹੋਰ ਸਾਬਕਾ ਆਈਏਐਸ ਅਧਿਕਾਰੀ ਨਾਲ ਵੱਡੀ ਸਾਈਬਰ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਵਾਰ ਠੱਗਾਂ ਨੇ ਪੰਜਾਬ ਸਰਕਾਰ ਦੇ ਸਾਬਕਾ ਸੈਕਟਰੀ ਅਤੇ ਫਿਰੋਜ਼ਪੁਰ ਤੇ ਫਰੀਦਕੋਟ ਦੇ ਸਾਬਕਾ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਰਜਿੰਦਰ ਸਿੰਘ ਚਾਹਲ ਨੂੰ ਆਪਣਾ ਨਿਸ਼ਾਨਾ ਬਣਾਇਆ। ਠੱਗਾਂ ਨੇ ਡਰ ਅਤੇ ਧਮਕੀ ਦੇ ਜਾਲ ਵਿੱਚ ਫਸਾ ਕੇ ਉਨ੍ਹਾਂ ਨਾਲ ਲਗਭਗ 76 ਲੱਖ ਰੁਪਏ ਦੀ ਆਨਲਾਈਨ ਠੱਗੀ ਕੀਤੀ।
ਹਰਜਿੰਦਰ ਸਿੰਘ ਚਾਹਲ ਨੇ ਦੱਸਿਆ ਕਿ 5 ਸਤੰਬਰ 2024 ਨੂੰ ਉਨ੍ਹਾਂ ਨੂੰ ਵਟਸਐਪ ‘ਤੇ ਇੱਕ ਕਾਲ ਆਈ। ਕਾਲ ਕਰਨ ਵਾਲੇ ਵਿਅਕਤੀ ਨੇ ਆਪਣਾ ਨਾਮ ਅਜੀਤ ਕੁਮਾਰ ਬਾਂਸਲ ਦੱਸਦਿਆਂ ਖੁਦ ਨੂੰ ਮੁੰਬਈ ਸਾਈਬਰ ਕ੍ਰਾਈਮ ਸੈਲ ਦਾ ਇੰਸਪੈਕਟਰ ਦੱਸਿਆ। ਉਸ ਨੇ ਕਿਹਾ ਕਿ ਮੁੰਬਈ ਹਾਈ ਕੋਰਟ ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਦੇ ਮਾਮਲੇ ‘ਚ ਸੰਮਨ ਜਾਰੀ ਹੋਏ ਹਨ ਅਤੇ ਜੇਕਰ ਸਹਿਯੋਗ ਨਾ ਕੀਤਾ ਗਿਆ ਤਾਂ ਗ੍ਰਿਫ਼ਤਾਰੀ ਹੋ ਸਕਦੀ ਹੈ।
ਇਸ ਧਮਕੀ ਨਾਲ ਘਬਰਾ ਕੇ ਹਰਜਿੰਦਰ ਸਿੰਘ ਚਾਹਲ ਨੇ ਠੱਗ ਦੇ ਕਹਿਣ ‘ਤੇ ਵੱਖ-ਵੱਖ ਬੈਂਕ ਖਾਤਿਆਂ ਵਿੱਚ RTGS ਰਾਹੀਂ ਰਕਮ ਟਰਾਂਸਫਰ ਕਰ ਦਿੱਤੀ। ਪਹਿਲਾਂ 3 ਸਤੰਬਰ 2024 ਨੂੰ 76ਲੱਖ ਰੁਪਏ, ਹੋਰ ਖਾਤਿਆਂ ਵਿੱਚ ਭੇਜੇ ਗਏ। ਠੱਗ ਨੇ ਭਰੋਸਾ ਦਿੱਤਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਸਾਰੇ ਪੈਸੇ ਵਾਪਸ ਕਰ ਦਿੱਤੇ ਜਾਣਗੇ।
ਪਰ ਅਗਲੇ ਦਿਨ ਜਦੋਂ ਉਨ੍ਹਾਂ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਠੱਗ ਦਾ ਮੋਬਾਇਲ ਨੰਬਰ ਬੰਦ ਆਉਣ ਲੱਗ ਪਿਆ। ਤਦ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਉਹ ਵੱਡੀ ਸਾਈਬਰ ਠੱਗੀ ਦਾ ਸ਼ਿਕਾਰ ਹੋ ਚੁੱਕੇ ਹਨ। ਚਾਹਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਇਸ ਮਾਮਲੇ ਦੀ ਜਾਣਕਾਰੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਦਿੱਤੀ ਤਾਂ ਸ਼ੁਰੂ ਵਿੱਚ ਇਸਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ।
ਬਾਅਦ ਵਿੱਚ ਉਨ੍ਹਾਂ ਨੇ ਚੰਡੀਗੜ੍ਹ ‘ਚ ਏਡੀਜੀਪੀ ਵਿਜੀਲੈਂਸ ਨੂੰ ਮਾਮਲਾ ਦੱਸਿਆ, ਜਿਸ ਤੋਂ ਬਾਅਦ ਅਸਾਮ ਤੋਂ ਦੋ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ। ਹਾਲਾਂਕਿ ਅਜੇ ਤੱਕ ਉਨ੍ਹਾਂ ਨੂੰ ਪੂਰੀ ਰਕਮ ਵਾਪਸ ਨਹੀਂ ਮਿਲੀ। ਹਰਜਿੰਦਰ ਸਿੰਘ ਚਾਹਲ ਨੇ ਕਿਹਾ ਕਿ ਜੇਕਰ ਇੱਕ ਆਈਏਐਸ ਅਧਿਕਾਰੀ ਨਾਲ ਇਸ ਤਰ੍ਹਾਂ ਦੀ ਠੱਗੀ ਹੋ ਸਕਦੀ ਹੈ, ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ‘ਤੇ ਗੰਭੀਰ ਸਵਾਲ ਖੜੇ ਹੁੰਦੇ ਹਨ।