ਰਾਜਸਥਾਨ ਦੇ ਕੋਟਾ 'ਚ ਇਕ ਹੋਰ NEET ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

Update: 2024-09-05 05:46 GMT

ਕੋਟਾ : ਰਾਜਸਥਾਨ ਦੇ ਕੋਟਾ 'ਚ ਇਕ ਹੋਰ ਵਿਦਿਆਰਥੀ ਨੇ ਖ਼ੁਦਕੁਸ਼ੀ ਕਰ ਲਈ ਹੈ। ਅਜਿਹੇ ਮਾਮਲੇ ਪਹਿਲਾਂ ਵੀ ਦਰਜ ਕੀਤੇ ਗਏ ਹਨ ਕਿ ਪੜ੍ਹਾਈ ਦੇ ਦਬਾਅ ਕਾਰਨ ਕਈ ਵਿਦਿਆਰਥੀ ਆਪਣੀ ਜਾਨ ਦੇ ਰਹੇ ਹਨ। ਇਸ ਘਟਨਾ ਨਾਲ ਪੂਰੇ ਰਾਜਸਥਾਨ ਵਿਚ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ, ਜਿਸ ਵਿਚ ਕੋਟਾ ਵਿਚ 16ਵਾਂ ਜਦਕਿ ਸੀਕਰ ਅਤੇ ਜੈਪੁਰ ਵਿਚ ਇਕ-ਇਕ ਅਜਿਹੀਆਂ ਹੀ ਖ਼ੁਦਕੁਸ਼ੀਆਂ ਕੀਤੀਆਂ ਗਈਆਂ ਸਨ। ਅਧਿਕਾਰੀਆਂ ਨੇ ਦੱਸਿਆ ਕਿ ਰਾਜਸਥਾਨ ਦੇ ਕੋਟਾ 'ਚ ਵੀਰਵਾਰ ਰਾਤ ਨੂੰ ਰਾਸ਼ਟਰੀ ਯੋਗਤਾ ਕਮ ਦਾਖਲਾ ਪ੍ਰੀਖਿਆ (ਅੰਡਰ ਗ੍ਰੈਜੂਏਟ) (NEET) ਦੀ ਤਿਆਰੀ ਕਰ ਰਹੇ 21 ਸਾਲਾ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ।

ਯੂਪੀ ਦੇ ਮਥੁਰਾ ਦਾ ਰਹਿਣ ਵਾਲਾ ਇਹ ਵਿਦਿਆਰਥੀ ਇੱਕ ਸਾਲ ਪਹਿਲਾਂ ਕੋਟਾ ਆਇਆ ਸੀ ਅਤੇ ਕਿਰਾਏ ਦੇ ਮਕਾਨ ਵਿੱਚ ਉਸ ਨੇ ਖੁਦਕੁਸ਼ੀ ਕਰ ਲਈ ਸੀ। ਇਸ ਘਟਨਾ ਨਾਲ ਪੂਰੇ ਰਾਜਸਥਾਨ ਵਿਚ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ। ਪੁਲਿਸ ਨੇ ਕਿਹਾ ਕਿ ਅਜੇ ਤੱਕ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। “ਮੌਕੇ ਦਾ ਮੁਆਇਨਾ ਕਰਨ ਲਈ ਇੱਕ ਐਫਐਸਐਲ ਟੀਮ ਨੂੰ ਵੀ ਬੁਲਾਇਆ ਗਿਆ ਸੀ। ਉਸ ਦੇ ਮਾਪਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ। 

Tags:    

Similar News